41.4 C
Jalandhar
Saturday, July 27, 2024

ਪੰਜਾਬ ਪੁਲਿਸ ਨੇ ਸੁਧੀਰ ਸੂਰੀ ‘ਤੇ ਗੋਲੀ ਚਲਾਉਣ ਵਾਲੇ ਅੰਮਿ੍ਰਤਸਰ ਦੇ ਦੁਕਾਨਦਾਰ ਨੂੰ ਕੀਤਾ ਕਾਬੂ; ਹਥਿਆਰ ਵੀ ਬਰਾਮਦ

ਨਿਊਜ਼ ਹੰਟ, ਚੰਡੀਗੜ/ਅੰਮਿ੍ਰਤਸਰ : ਪੰਜਾਬ ਪੁਲਿਸ ਦੇ ਡਾਇਰੈਕਟਰ ਜਨਰਲ ਆਫ ਪੁਲਿਸ (ਡੀਜੀਪੀ) ਗੌਰਵ ਯਾਦਵ ਨੇ ਦੱਸਿਆ ਕਿ ਪੰਜਾਬ ਪੁਲਿਸ ਨੇ ਸ਼ੁੱਕਰਵਾਰ ਨੂੰ ਅੰਮਿ੍ਰਤਸਰ ਵਿੱਚ ਗੋਲੀ ਮਾਰ ਕੇ ਮੌਤ ਦੇ ਘਾਟ ਉਤਾਰ ਦਿੱਤੇ ਸੁਧੀਰ ਸੂਰੀ ‘ਤੇ ਗੋਲੀਆਂ ਚਲਾਉਣ ਵਾਲੇ ਅੰਮਿ੍ਰਤਸਰ ਦੇ ਸੰਦੀਪ ਸਿੰਘ ਸੰਨੀ ਵਾਸੀ ਕੋਟ ਬਾਬਾ ਦੀਪ ਸਿੰਘ ਦੇ ਦੁਕਾਨਦਾਰ ਨੂੰ ਕਾਬੂ ਕਰ ਲਿਆ ਹੈ। ਉਨਾਂ ਦੱਸਿਆ ਕਿ ਕਥਿਤ ਦੋਸ਼ੀ ਵਿਅਕਤੀ, ਜੋ ਕਿ ਗੋਪਾਲ ਮੰਦਿਰ, ਅੰਮਿ੍ਰਤਸਰ ਨੇੜੇ ਕੱਪੜਿਆਂ ਦੀ ਦੁਕਾਨ ਚਲਾਉਂਦਾ ਹੈ, ਦੇ ਕਬਜੇ ਵਿੱਚੋਂ ਵਾਤਰਦਾਤ ਨੂੰ ਅੰਜਾਮ ਦੇਣ ਵਾਲਾ ਹਥਿਆਰ .32 ਬੋਰ ਦਾ ਪਿਸਤੌਲ ਵੀ ਬਰਾਮਦ ਕੀਤਾ ਗਿਆ ਹੈ।

ਪ੍ਰਾਪਤ ਜਾਣਕਾਰੀ ਅਨੁਸਾਰ ਮਿ੍ਰਤਕ ਬੀਤੀ ਦੁਪਹਿਰ 3.40 ਵਜੇ ਦੇ ਕਰੀਬ , ਅੰਮਿ੍ਰਤਸਰ ਦੇ ਗੋਪਾਲ ਨਗਰ ’ਚ ਗੋਪਾਲ ਮੰਦਰ ਦੇ ਬਾਹਰ ਧਰਨੇ ‘ਤੇ ਬੈਠਾ ਸੀ, ਜਦੋਂ ਉਸ ‘ਤੇ ਕਿਸੇ ਅਣਪਛਾਤੇ ਵਿਅਕਤੀ ਨੇ ਗੋਲੀਆਂ ਚਲਾ ਦਿੱਤੀਆਂ। ਉਸ ਨੂੰ ਤੁਰੰਤ ਐਸਕਾਰਟ ਹਸਪਤਾਲ ਅੰਮਿ੍ਰਤਸਰ ਲਿਜਾਇਆ ਗਿਆ, ਜਿੱਥੇ ਉਸਦੀ ਮੌਤ ਹੋ ਗਈ ।

ਡੀਜੀਪੀ ਗੌਰਵ ਯਾਦਵ ਨੇ ਚੰਡੀਗੜ ਵਿੱਚ ਪੰਜਾਬ ਪੁਲਿਸ ਹੈੱਡਕੁਆਰਟਰ ਵਿਖੇ ਪ੍ਰੈਸ ਕਾਨਫਰੰਸ ਨੂੰ ਸੰਬੋਧਨ ਕਰਦਿਆਂ ਇਸ ਘਟਨਾ ਨੂੰ ਬਹੁਤ ਮੰਦਭਾਗਾ ਕਰਾਰ ਦਿੱਤਾ ਅਤੇ ਦੱਸਿਆ ਕਿ ਇਸ ਸਬੰਧ ਵਿੱਚ ਆਈਪੀਸੀ ਦੀ ਧਾਰਾ 302 (ਕਤਲ) ਅਤੇ ਹੋਰ ਸਬੰਧਤ ਧਾਰਾਵਾਂ ਤਹਿਤ ਥਾਣਾ ਸਦਰ ਅੰਮਿ੍ਰਤਸਰ ਵਿਖੇ ਐਫਆਈਆਰ ਦਰਜ ਕੀਤੀ ਗਈ ਹੈ।

ਉਨਾਂ ਦੱਸਿਆ ਕਿ ਮਾਮਲੇ ਦੀ ਅਗਲੇਰੀ ਜਾਂਚ ਕੀਤੀ ਜਾ ਰਹੀ ਹੈ ਅਤੇ ਪੰਜਾਬ ਪੁਲਿਸ ਜਲਦ ਹੀ ਮਾਮਲੇ ਦੀ ਤਹਿ ਤੱਕ ਪਹੁੰਚ ਜਾਵੇਗੀ। ਉਨਾਂ ਦੁਹਰਾਇਆ ਕਿ ਇਸ ਮਾਮਲੇ ਦੀ ਡੂੰਘਾਈ ਨਾਲ ਜਾਂਚ ਕੀਤੀ ਜਾ ਰਹੀ ਹੈ ਅਤੇ ਇਸ ਮਾਮਲੇ ਵਿੱਚ ਕਿਸੇ ਵੀ ਸਾਜ਼ਿਸ਼ ਦਾ ਪਰਦਾਫਾਸ ਕੀਤਾ ਜਾਵੇਗਾ। ਉਨਾਂ ਕਿਹਾ ਕਿ ਪੰਜਾਬ ਪੁਲਿਸ ਸੂਬੇ ਵਿੱਚ ਸਾਂਤੀ ਅਤੇ ਸਦਭਾਵਨਾ ਬਣਾਈ ਰੱਖਣ ਲਈ ਵਚਨਬੱਧ ਹੈ।

ਡੀਜੀਪੀ ਨੇ ਪੰਜਾਬ ਦੀ ਪੁਰਾਣੀ ਭਾਈਚਾਰਕ ਸਾਂਝ ਦੇ ਮਿਸਾਲੀ ਰਿਕਾਰਡ ਬਾਰੇ ਦੱਸਦਿਆਂ ਮੀਡੀਆ ਵਾਲਿਆਂ ਨੂੰ ਅਪੀਲ ਕੀਤੀ ਕਿ ਉਹ ਆਪਣੇ ਪਲੇਟਫਾਰਮਾਂ ਜਾਂ ਸੋਸ਼ਲ ਮੀਡੀਆ ‘ਤੇ ਗ਼ੈਰ-ਪ੍ਰਮਾਣਿਤ ਗੱਲਾਂ/ਖਬਰਾਂ ਪੋਸਟ ਕਰਨ ਤੋਂ ਗੁਰੇਜ ਕਰਨ ਇਸ ਦੇ ਨਾਲ ਹੀ ਅਫਵਾਹਾਂ ਫੈਲਾਉਣ ਵਾਲਿਆਂ ਵਿਰੁੱਧ ਸਖਤ ਕਾਨੂੰਨੀ ਕਾਰਵਾਈ ਕਰਨ ਦੀ ਚੇਤਾਵਨੀ ਵੀ ਦਿੱਤੀ।

ਉਨਾਂ ਕਿਹਾ ਕਿ ਅੰਮਿ੍ਰਤਸਰ ਵਿੱਚ ਸਥਿਤੀ ਪੂਰੀ ਤਰਾਂ ਕਾਬੂ ਹੇਠ ਹੈ ਅਤੇ ਉਹ ਇਸ ਮਾਮਲੇ ਵਿੱਚ ਹੋ ਰਹੀਆਂ ਕਾਰਵਾਈਆਂ ਬਾਰੇ ਅੱਪਡੇਟ ਕਰਦੇ ਰਹਿਣਗੇ।

Related Articles

LEAVE A REPLY

Please enter your comment!
Please enter your name here

Stay Connected

0FansLike
3,912FollowersFollow
21,900SubscribersSubscribe
- Advertisement -spot_img

Latest Articles