ਸ਼੍ਰੀ ਰੰਜੀਵ ਪਾਲ ਸਿੰਘ ਚੀਮਾ , ਸਕੱਤਰ, ਜਿਲ੍ਹਾ ਕਾਨੂੰਨੀ ਸੇਵਾਵਾਂ ਅਥਾਰਟੀ, ਪਠਾਨਕੋਟ ਵੱਲੋਂ ਸਬ-ਜੇਲ੍ਹ, ਪਠਾਨਕੋਟ ਵਿਖੇ ਕੀਤਾ ਦੌਰਾ

National Pathankot Punjab ब्रेकिंग न्यूज़

ਪਠਾਨਕੋਟ 21 ਅਪ੍ਰੈਲ (ਨਿਊਜ਼ ਹੰਟ)- ਸ਼੍ਰੀ ਰੰਜੀਵ ਪਾਲ ਸਿੰਘ ਚੀਮਾ, ਸਕੱਤਰ, ਜਿਲ੍ਹਾ ਕਾਨੂੰਨੀ ਸੇਵਾਵਾਂ ਅਥਾਰਟੀ, ਪਠਾਨਕੋਟ ਵੱਲੋਂ ਸਬ-ਜੇਲ੍ਹ, ਪਠਾਨਕੋਟ ਦਾ ਦੌਰਾ ਕੀਤਾ ਗਿਆ। ਇਸ ਮੌਕੇ ਸ਼੍ਰੀ ਰੰਜੀਵ ਪਾਲ ਸਿੰਘ ਚੀਮਾ, ਸਕੱਤਰ, ਜਿਲ੍ਹਾ ਕਾਨੂੰਨੀ ਸੇਵਾਵਾਂ ਅਥਾਰਟੀ, ਪਠਾਨਕੋਟ ਵੱਲੋਂ ਸਬ-ਜੇਲ੍ਹ, ਪਠਾਨਕੋਟ ਵਿਖੇ ਬੰਦ ਕੈਦੀਆਂ/ਹਵਾਲਾਤੀਆਂ ਨਾਲ ਮੁਲਾਕਾਤ ਕੀਤੀ ਗਈ ਅਤੇ ਉਹਨਾਂ ਨੂੰ ਪੇਸ਼ ਆ ਰਹੀਆਂ ਮੁਸ਼ਕਿਲਾਂ ਸੁਣੀਆਂ ਗਈਆਂ ਅਤੇ ਇਸ ਸਬੰਧ ਵਿਚ ਉਹਨਾਂ ਵੱਲੋਂ ਵਾਜ਼ਵ ਕਾਰਵਾਈ ਕਰਨ ਦਾ ਭਰੋਸਾ ਦਿਵਾਇਆ ਗਿਆ।

ਇਸ ਦੌਰਾਨ ਜਿਨ੍ਹਾਂ ਬੰਦੀਆਂ ਦੇ ਚਲਦੇ ਕੇਸਾਂ ਵਿਚ ਵਕੀਲ ਨਹੀਂ ਹਨ, ਉਹਨਾਂ ਸਾਰੇ ਬੰਦੀਆਂ ਨੂੰ ਮੁਫਤ ਕਾਨੂੰਨੀ ਸਹਾਇਤਾ ਪ੍ਰਦਾਨ ਕਰਨ ਲਈ ਫਾਰਮ ਭਰੇ ਗਏ। ਇਸ ਤੋਂ ਇਲਾਵਾ ਉਹਨਾਂ ਨੇ ਬੰਦੀਆਂ ਨੂੰ ਉਹਨਾਂ ਦੇ ਕਾਨੂੰਨੀ ਹੱਕਾਂ ਬਾਰੇ ਜਾਣਕਾਰੀ ਦਿੱਤੀ ਅਤੇ ਅਪੀਲ ਪਾਉਣ ਦਾ ਤਰੀਕਾ ਅਤੇ ਅਪੀਲ ਦੇ limitation period ਬਾਰੇ ਵੀ ਜਾਗਰੂਕ ਕੀਤਾ ਗਿਆ। ਇਸ ਮੌਕੇ ਸ਼੍ਰੀ ਜੀਵਨ ਠਾਕੁਰ, ਜੇਲ੍ਹ ਸੁਪਰਡੈਂਟ ਵੀ ਮੋਜੂਦ ਸਨ।

Leave a Reply

Your email address will not be published.