14.7 C
Jalandhar
Sunday, December 14, 2025

ਅੱਜ 49 ਕੋਰੋਨਾ ਮਰੀਜ਼ ਸਿਹਤਯਾਬ ਹੋਏ ਅਤੇ 21 ਨਵੇਂ ਪਾਜੇਟਿਵ ਪਾਜੇਟਿਵ ਮਰੀਜ਼ ਆਏ ਸਾਹਮਣੇ : ਡਿਪਟੀ ਕਮਿਸ਼ਨਰ

ਐਸ.ਏ.ਐਸ ਨਗਰ, 25 ਜੂਨ ( ਨਿਊਜ਼ ਹੰਟ ) :

ਜ਼ਿਲ੍ਹੇ ਵਿੱਚ ਹੁਣ ਤੱਕ ਕੋਵਿਡ -19 ਦੇ ਪਾਜੇਟਿਵ ਕੁਲ ਕੇਸ 68159 ਮਿਲੇ ਹਨ ਜਿਨ੍ਹਾਂ ਵਿੱਚੋਂ 66783 ਮਰੀਜ਼ ਠੀਕ ਹੋ ਗਏ ਅਤੇ 331 ਕੇਸ ਐਕਟੀਵ ਹਨ । ਜਦਕਿ 1045 ਮਰੀਜ਼ਾਂ ਦੀ ਮੌਤ ਹੋ ਚੁੱਕੀ ਹੈ ।
ਡਿਪਟੀ ਕਮਿਸ਼ਨਰ ਸ੍ਰੀ ਗਿਰੀਸ਼ ਦਿਆਲਨ ਨੇ ਕੋਵਿਡ ਸਬੰਧੀ ਤਾਜ਼ਾ ਜਾਣਕਾਰੀ ਦਿੰਦਿਆਂ ਦੱਸਿਆ ਕਿ ਜਿਲ੍ਹੇ ਵਿੱਚ ਅੱਜ ਕੋਵਿਡ-19 ਦੇ 49 ਮਰੀਜ਼ ਠੀਕ ਹੋਏ ਹਨ ਅਤੇ 21 ਨਵੇਂ ਪਾਜੇਟਿਵ ਕੇਸ ਸਾਹਮਣੇ ਆਏ ਹਨ ਅਤੇ ਕੋਵਿਡ ਦੇ 01 ਮਰੀਜ਼ ਦੀ ਮੌਤ ਹੋ ਗਈ ਹੈ ।
ਉਨ੍ਹਾਂ ਦੱਸਿਆ ਕਿ ਅੱਜ ਸ਼ਨਾਖਤ ਹੋਏ ਨਵੇਂ ਪਾਜੇਟਿਵ ਕੇਸਾਂ ਵਿਚ ਢਕੌਲੀ ਅਤੇ ਇਸ ਦੇ ਆਸ ਪਾਸ ਦੇ ਇਲਾਕਿਆਂ ਤੋਂ 4 ਕੇਸ , ਬੂਥਗੜ੍ਹ ਅਤੇ ਇਸ ਦੇ ਆਸ ਪਾਸ ਦੇ ਇਲਾਕਿਆਂ ਤੋਂ 1 ਕੇਸ , ਖਰੜ ਅਤੇ ਇਸ ਦੇ ਆਸ ਪਾਸ ਦੇ ਇਲਾਕਿਆਂ ਤੋਂ 6 ਕੇਸ, ਕੁਰਾਲੀ ਅਤੇ ਇਸ ਦੇ ਆਸ ਪਾਸ ਦੇ ਇਲਾਕਿਆਂ ਤੋਂ 1 ਕੇਸ, ਮੋਹਾਲੀ ਅਤੇ ਇਸ ਦੇ ਆਸ ਪਾਸ ਦੇ ਇਲਾਕਿਆਂ ਤੋਂ 9 ਕੇਸ ਸ਼ਾਮਲ ਹਨ।

Related Articles

LEAVE A REPLY

Please enter your comment!
Please enter your name here

Stay Connected

0FansLike
3,912FollowersFollow
22,800SubscribersSubscribe
- Advertisement -spot_img

Latest Articles