ਹੁਸ਼ਿਆਰਪੁਰ, 10 ਅਗਸਤ ( ਨਿਊਜ਼ ਹੰਟ )- ਜ਼ਿਲ੍ਹਾ ਰੋਜ਼ਗਾਰ ਅਫ਼ਸਰ ਗੁਰਮੇਲ ਸਿੰਘ ਨੇ ਦੱਸਿਆ ਕਿ ਪੰਜਾਬ ਸਰਕਾਰ ਦੇ ਮਿਸ਼ਨ ਘਰ-ਘਰ ਰੋਜ਼ਗਾਰ ਦੇ ਤਹਿਤ ਆਈ.ਆਈ.ਟੀ ਰੋਪੜ ਦੇ ਸਹਿਯੋਗ ਨਾਲ ਆਰਟੀਫਿਸ਼ੀਅਲ ਇੰਟੈਲੀਜੈਂਸੀ ਅਤੇ ਡਾਟਾ ਵਿਗਿਆਨ ਅਪਸਕੇÇਲੰਗ ਦਾ ਮੁਫ਼ਤ ਕੋਰਸ ਕਰਵਾਇਆ ਜਾ ਰਿਹਾ ਹੈ। ਇਸ ਸਬੰਧ ਵਿੱਚ ਜ਼ਿਲ੍ਹਾ ਰੋਜ਼ਗਾਰ ਅਤੇ ਕਾਰੋਬਾਰ ਬਿਊਰੋ ਵਿੱਚ ਮੁਫ਼ਤ ਆਨਲਾਈਨ ਰਜਿਸਟ੍ਰੇਸ਼ਨ ਕੈਂਪ ਲਗਾਇਆ ਗਿਆ।
ਕੈਂਪ ਵਿੱਚ ਡਿਪਟੀ ਕਮਿਸ਼ਨਰ ਦੇ ਨਿਰਦੇਸ਼ਾਂ ਅਤੇ ਜ਼ਿਲ੍ਹਾ ਸਿੱਖਿਆ ਅਫਸ਼ਰ (ਸ) ਦੇ ਸਹਿਯੋਗ ਨਾਲ ਜ਼ਿਲ੍ਹੇ ਦੇ 9 ਸਰਕਾਰੀ ਸਕੂਲਾਂ ਦੇ 182 ਵਿਦਿਆਰਥੀ (ਜਿਨ੍ਹਾਂ ਨੇ 12ਵੀਂ ਕਲਾਸ ਹਿਸਾਬ ਵਿਸ਼ੇ ਨਾਲ ਪਾਸ ਕੀਤੀ ਹੋਵੇ) ਨੇ ਹਿੱਸਾ ਲਿਆ। ਸਾਰੇ ਵਿਦਿਆਰਥੀਆਂ ਦੀ ਆਨਲਾਈਨ ਪੀ.ਜੀ.ਆਰ. ਕਾਮ ਪੋਰਟਲ ’ਤੇ ਰਜਿਸਟ੍ਰੇਸ਼ਨ ਕਰਵਾਉਣ ਤੋਂ ਬਾਅਦ ਆਈ.ਆਈ.ਟੀ ਰੋਪੜ ਵਲੋਂ ਮੁਫ਼ਤ ਵਿੱਚ ਕਰਵਾਏ ਜਾ ਰਹੇ ਆਰਟੀਫਿਸ਼ੀਅਲ ਇੰਟੈਲੀਜੈਂਸੀ ਅਤੇ ਡਾਟਾ ਵਿਗਿਆਨ ਅਪਸਕੇÇਲੰਗ ਕੋਰਸ ਦੇ ਲਈ ਆਨਲਾਈਨ ਰਜਿਸਟ੍ਰੇਸ਼ਨ ਕੀਤੀ ਗਈ। ਇਸ ਕੰਮ ਨੂੰ ਜ਼ਿਲ੍ਹਾ ਰੋਜ਼ਗਾਰ ਅਤੇ ਕਾਰੋਬਾਰ ਬਿਊਰੋ ਹੁਸ਼ਿਆਰਪੁਰ ਦੇ ਸਮੂਹ ਸਟਾਫ ਵਲੋਂ ਪੂਰੀ ਮਿਹਨਤ ਦੇ ਨਾਲ ਸਫ਼ਲਤਾਪੂਰਵਕ ਨੇਪਰੇ ਚਾੜ੍ਹਿਆ ਗਿਆ।