ਪਠਾਨਕੋਟ, 13 ਮਈ ( ਨਿਊਜ਼ ਹੰਟ ) -ਸਿੱਖਿਆ ਵਿਭਾਗ ਪੰਜਾਬ ਵੱਲੋਂ ਸਰਕਾਰੀ ਸਕੂਲਾਂ ਵਿੱਚ ਬਿਹਤਰੀਨ ਕਾਰਗੁਜਾਰੀ ਲਈ ਹਰ ਸੰਭਵ ਯਤਨ ਕੀਤੇ ਜਾ ਰਹੇ ਹਨ ਅਤੇ ਇਨ੍ਹਾਂ ਯਤਨਾਂ ਸਦਕਾ ਹੀ ਈਚ ਵਨ ਬਰਿੰਗ ਵਨ ਮੁਹਿੰਮ ਤਹਿਤ ਸਰਕਾਰੀ ਸਕੂਲਾਂ ਵਿੱਚ ਵਿਦਿਆਰਥੀਆਂ ਦੀ ਗਿਣਤੀ ਵਿੱਚ ਲਗਾਤਾਰ ਵਾਧਾ ਹੋ ਰਿਹਾ ਹੈ। ‘ਈਚ ਵਨ ਬਰਿੰਗ ਵਨ’ ਮੁਹਿੰਮ ਤਹਿਤ ਸਰਕਾਰੀ ਸਕੂਲਾਂ ਵਿੱਚ ਦਾਖ਼ਲੇ ਵਧਾਉਣ ਲਈ ਆਂਗਣਵਾੜੀ ਵਰਕਰਾਂ, ਕੁੱਕਾਂ ਅਤੇ ਆਸ਼ਾ ਵਰਕਰਾਂ ਵੱਲੋਂ ਵੀ ਪੂਰਾ ਸਹਿਯੋਗ ਦਿੱਤਾ ਜਾ ਰਿਹਾ ਹੈ। ਇਸ ਲਈ ਈਚ ਵਨ ਬਰਿੰਗ ਵਨ ਮੁਹਿੰਮ ਵਿੱਚ ਸਹਿਯੋਗ ਦੇਣ ਵਾਲੀਆਂ ਆਂਗਣਵਾੜੀ ਵਰਕਰਾਂ ਕੁੱਕਾਂ ਅਤੇ ਆਸ਼ਾ ਵਰਕਰਾਂ ਨੂੰ ਵਿਭਾਗ ਵੱਲੋਂ ਪ੍ਰਸੰਸਾ ਪੱਤਰ ਦੇ ਕੇ ਸਨਮਾਨਿਤ ਕੀਤਾ ਜਾਵੇਗਾ। ਇਨ੍ਹਾਂ ਸ਼ਬਦਾਂ ਦਾ ਪ੍ਰਗਟਾਵਾ ਜ਼ਿਲ੍ਹਾ ਸਿੱਖਿਆ ਅਫ਼ਸਰ ਸੈਕੰਡਰੀ ਜਸਵੰਤ ਸਿੰਘ ਅਤੇ ਉਪ ਜਿਲ੍ਹਾ ਸਿੱਖਿਆ ਅਫ਼ਸਰ ਸੈਕੰਡਰੀ ਰਾਜੇਸ਼ਵਰ ਸਲਾਰੀਆ ਨੇ ਦਾਖ਼ਲ ਮੁਹਿੰਮ ਨੂੰ ਲੈਕੇ ਜਿਲ੍ਹੇ ਦੇ ਸਮੂਹ ਡੀਐਮ, ਬੀਐਮ, ਬਲਾਕ ਨੋਡਲ ਅਫ਼ਸਰਾਂ ਅਤੇ ਸਕੂਲ ਮੁਖੀਆਂ ਨਾਲ ਕੀਤੀ ਮੀਟਿੰਗ ਦੌਰਾਨ ਕੀਤਾ। ਇਸ ਸਬੰਧੀ ਜਾਣਕਾਰੀ ਦਿੰਦਿਆਂ ਜ਼ਿਲ੍ਹਾ ਅਧਿਕਾਰੀਆਂ ਨੇ ਦੱਸਿਆ ਕਿ ਮੀਟਿੰਗ ਵਿੱਚ ਵਿਦਿਆਰਥੀਆਂ ਦੀ ਘਟ ਗਿਣਤੀ ਵਾਲੇ ਸਕੂਲਾਂ ਵਿੱਚ ਵਿਸ਼ੇਸ਼ ਯੋਜਨਾਬੰਦੀ ਤਹਿਤ ਕੰਮ ਕਰਨ ਲਈ ਸਕੂਲ ਮੁਖੀਆਂ ਨੂੰ ਪ੍ਰੇਰਿਤ ਕੀਤਾ ਗਿਆ ਹੈ। ਮੀਟਿੰਗ ਦੌਰਾਨ ਜ਼ਿਲ੍ਹਾ ਅਧਿਕਾਰੀਆਂ ਨੇ ਹਰੇਕ ਸਕੂਲ ਦੇ ਸਕੂਲ ਮੁਖੀ ਸਹਿਬਾਨ ਨਾਲ ਗੱਲਬਾਤ ਕਰਕੇ ਉਹਨਾਂ ਦੀਆਂ ਮੁਸ਼ਕਿਲਾਂ ਸੁਣੀਆਂ ਅਤੇ ਵਿਦਿਆਰਥੀਆਂ ਦੀ ਗਿਣਤੀ ਅਗਲੇ ਹਫਤੇ ਤੱਕ ਪੂਰੀ ਕਰਨ ਲਈ ਯੋਜਨਾਬੰਦੀ ਨਾਲ ਕੰਮ ਕਰਨ ਲਈ ਪ੍ਰੇਰਿਤ ਕੀਤਾ। ਉਨ੍ਹਾਂ ਕਿਹਾ ਕਿ ਸਾਡਾ ਮੁੱਖ ਮਕਸਦ ਵਿਦਿਆਰਥੀਆਂ ਨੂੰ ਹਰ ਪੱਖ ਤੋਂ ਬਿਹਤਰੀਨ ਸਿੱਖਿਆ ਪ੍ਰਦਾਨ ਕਰਨ ਦੇ ਨਾਲ ਨਾਲ ਬਿਹਤਰੀਨ ਸਹੂਲਤਾਂ ਪ੍ਰਦਾਨ ਕਰਨਾ ਵੀ ਹੈ । ਉਨ੍ਹਾਂ ਸਕੂਲ ਮੁਖੀਆਂ ਨੂੰ ਵੱਧ ਤੋਂ ਵੱਧ ਮਿਹਨਤ ਕਰਨ ਲਈ ਪ੍ਰੇਰਿਤ ਕੀਤਾ ਅਤੇ ਸਕੂਲ ਦੀਆਂ ਪ੍ਰਾਪਤੀਆਂ ਨੂੰ ਆਮਜਨ ਤੱਕ ਲੈਕੇ ਜਾਣ ਲਈ ਵੱਧ ਤੋਂ ਵੱਧ ਸੋਸ਼ਲ ਮੀਡੀਆ ਪਲੇਟਫਾਰਮ ਦੀ ਵਰਤੋਂ ਕਰਨ ਲਈ ਕਿਹਾ, ਤਾਂ ਜ਼ੋ ਹਰ ਇੱਕ ਸਰਕਾਰੀ ਸਕੂਲਾਂ ਵਿੱਚ ਮਿਲਣ ਵਾਲੀ ਮਿਆਰੀ ਸਿੱਖਿਆ ਹਾਸਲ ਕਰ ਸਕੇ।
ਮੀਟਿੰਗ ਵਿੱਚ ਜ਼ਿਲ੍ਹਾ ਐਮਆਈਐਸ ਕੋਆਰਡੀਨੇਟਰ ਮੁਨੀਸ਼ ਗੁਪਤਾ, ਡੀਐਮ ਸਾਇੰਸ ਸੰਜੀਵ ਸ਼ਰਮਾ, ਡੀਐਮ ਅੰਗਰੇਜ਼ੀ ਸ਼ਮੀਰ ਸ਼ਰਮਾ, ਡੀਐਮ ਗਣਿਤ ਅਮਿਤ ਵਸ਼ਿਸ਼ਟ, ਡੀਐਮ ਸਪੋਰਟਸ ਅਰੁਣ ਕੁਮਾਰ, ਡੀਐਮ ਕੰਪਿਊਟਰ ਸਾਇੰਸ ਵਿਕਾਸ ਰਾਏ, ਸਿੱਖਿਆ ਸੁਧਾਰ ਟੀਮ ਮੈਂਬਰ ਕਮਲ ਕਿਸ਼ੋਰ, ਰਮੇਸ਼ ਕੁਮਾਰ, ਜ਼ਿਲ੍ਹਾ ਕੋਆਰਡੀਨੇਟਰ ਮੀਡੀਆ ਸੈਲ ਬਲਕਾਰ ਅੱਤਰੀ, ਸਮੂਹ ਬੀਐਨਓ, ਸਮੂਹ ਬੀਐਮ ਅਤੇ ਸਕੂਲ ਮੁਖੀ ਆਦਿ ਹਾਜ਼ਰ ਸਨ।