ਮੁੱਖ ਮੰਤਰੀ ਭਗਵੰਤ ਮਾਨ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਵਲੋਂ ਲੋਕਾਂ ਦੀਆਂ ਬਰੂਹਾਂ ਤੱਕ ਪ੍ਰਸ਼ਾਸਨਿਕ ਸੇਵਾਵਾਂ ਦੇਣ ਦੇ ਉਦੇਸ਼ ਨਾਲ ਡਿਪਟੀ ਕਮਿਸ਼ਨਰ ਕੋਮਲ ਮਿੱਤਲ ਦੀ ਅਗਵਾਈ ਵਿਚ ਜ਼ਿਲ੍ਹੇ ਦੇ ਵੱਖ-ਵੱਖ ਪਿੰਡਾਂ ਵਿਚ ਲਗਾਏ ਜਾ ਰਹੇ ਸ਼ਿਕਾਇਤ ਨਿਵਾਰਨ ਕੈਂਪ ਦੀ ਲੜੀ ਤਹਿਤ ਉਪ ਮੰਡਲ ਮੈਜਿਸਟਰੇਟ ਪ੍ਰੀਤਇੰਦਰ ਸਿੰਘ ਬੈਂਸ ਦੀ ਪ੍ਰਧਾਨਗੀ ਹੇਠ ਅੱਜ ਵੱਖ-ਵੱਖ ਪਿੰਡਾਂ ਵਿਚ ਕੈਂਪ ਲਗਾਏ ਗਏ। ਇਨ੍ਹਾਂ ਪਿੰਡਾਂ ਵਿਚ ਧੁੱਗਾ ਖੁਰਦ, ਮੁਰਾਦਪੁਰ, ਨਰਿਆਲ, ਧਾਮੀਆਂ ਖੁਰਦ, ਹੇਜਮ, ਝੋਜੜ, ਬਡਾਲਾ ਖੁਪਤਾ ਆਦਿ ਪਿੰਡ ਸ਼ਾਮਲ ਸਨ। ਇਨ੍ਹਾਂ ਕੈਂਪਾਂ ਦੌਰਾਨ ਵੱਖ-ਵੱਖ ਵਿਭਾਗਾਂ ਵਲੋਂ ਪਿੰਡਾਂ ਦੀਆਂ ਗਰਾਮ ਪੰਚਾਇਤਾਂ ਅਤੇ ਆਮ ਲੋਕਾਂ ਦੀਆਂ ਸ਼ਿਕਾਇਤਾਂ ਸੁਣ ਕੇ ਉਨ੍ਹਾਂ ਦਾ ਮੌਕੇ ’ਤੇ ਨਿਪਟਾਰਾ ਕੀਤਾ ਗਿਆ। ਇਸ ਮੌਕੇ ਐਸ.ਡੀ.ਐਮ. ਪ੍ਰੀਤਇੰਦਰ ਸਿੰਘ ਬੈਂਸ ਨੇ ਦੱਸਿਆ ਕਿ ਪੰਜਾਬ ਸਰਕਾਰ ਦੀਆਂ ਹਦਾਇਤਾਂ ਤਹਿਤ ਜ਼ਿਲ੍ਹਾ ਪ੍ਰਸ਼ਾਸਨ ਲੋਕਾਂ ਵਿਚ ਪਹੁੰਚ ਕੇ ਉਨ੍ਹਾਂ ਦੀਆਂ ਮੁਸ਼ਕਿਲਾਂ ਸੁਣ ਰਿਹਾ ਹੈ, ਤਾਂ ਜੋ ਉਨ੍ਹਾਂ ਦਾ ਯੋਗ ਨਿਪਟਾਰਾ ਕੀਤਾ ਜਾ ਸਕੇ। ਉਨ੍ਹਾਂ ਦੱਸਿਆ ਕਿ ਇਨ੍ਹਾਂ ਕੈਂਪਾਂ ਦੌਰਾਨ ਵੱਖ-ਵੱਖ ਵਿਭਾਗਾਂ ਦੇ ਅਧਿਕਾਰੀਆਂ ਵਲੋਂ ਲੋਕਾਂ ਦੀਆਂ ਸ਼ਿਕਾਇਤਾਂ ਸੁਣ ਕੇ ਉਨ੍ਹਾਂ ਦਾ ਮੌਕੇ ’ਤੇ ਹੀ ਨਿਪਟਾਰਾ ਕੀਤਾ ਗਿਆ ਹੈ।