11.3 C
Jalandhar
Monday, December 23, 2024

ਖੇਤੀਬਾੜੀ ਅਤੇ ਕਿਸਾਨ ਭਲਾਈ ਵਿਭਾਗ ਦੀ ਟੀਮ ਵੱਲੋਂ ਝੋਨੇ ਦੀ ਫਸਲ ਦਾ ਜਾਇਜ਼ਾ ਲੈਣ ਲਈ ਵੱਖ ਵੱਖ ਪਿੰਡਾਂ ਦਾ ਕੀਤਾ ਦੌਰਾ, ਕਿਸਾਨਾਂ ਨੂੰ ਝੋਨੇ ਦੀ ਪਰਾਲੀ ਨਾਂ ਸਾੜਣ ਬਾਰੇ ਜਾਗਰੁਕ ।

ਪਠਾਨਕੋਟ 16 ਸਤੰਬਰ ( ਨਿਊਜ਼ ਹੰਟ )- ਡਿਪਟੀ ਕਮਿਸ਼ਨਰ ਸ਼੍ਰੀ ਸੰਯਮ ਅਗਰਵਾਲ  ਦੇ ਦਿਸ਼ਾ ਨਿਰਦੇਸ਼ਾਂ ਅਤੇ ਡਾ.ਹਰਤਰਨਪਾਲ ਸਿੰਘ ਮੁੱਖ ਖੇਤੀਬਾੜੀ ਅਫਸਰ ਦੀ ਅਗਵਾਈ  ਹੇਠ ਚਲਾਈ ਜਾ ਰਹੀ ਮੁਹਿੰਮ ਤਹਿਤ ਖੇਤੀਬਾੜੀ ਅਤੇ ਕਿਸਾਨ ਭਲਾਈ ਵਿਭਾਗ ਬਲਾਕ ਪਠਾਨਕੋਟ ਦੀ ਟੀਮ ਵੱਲੋਂ ਸਰਕਲ ਕਾਨਵਾਂ ਦੇ ਪਿੰਡ ਗੁਜਰਾਂ ਲਾਹਰੀ ,ਠਾਕੁਰਪੁਰ ਆਦਿ ਪਿੰਡਾਂ ਦਾ ਦੌਰਾ ਕਰਕੇ ਝੋਨੇ ਦੀ ਫਸਲ ਦਾ ਜਾਇਜ਼ਾ ਲਿਆ ਅਤੇ ਕਿਸਾਨਾਂ ਨੂੰ ਝੋਨੇ ਦੀ ਪਰਾਲੀ ਨਾਂ ਸਾੜਣ ਬਾਰੇ ਜਾਗਰੁਕ ਵੀ ਕੀਤਾ। ਇਸ ਟੀਮ ਵਿੱਚ ਡਾ.ਅਮਰੀਕ ਸਿੰਘ ਬਲਾਕ ਖੇਤੀਬਾੜੀ ਅਫਸਰ, ਸ਼੍ਰੀ ਸੁਭਾਸ਼ ਚੰਦਰ ,ਸ਼੍ਰੀ ਗੁਰਦਿੱਤ ਸਿੰਘ ਖੇਤੀ ਵਿਸਥਾਰ ਅਫਸਰ,ਨਿਰਪਜੀਤ ਖੇਤੀ ਉਪ ਨਿਰੀਖਕ,ਬਲਵਿੰਦਰ ਕੁਮਾਰ, ਮਨਦੀਪ ਹੰਸ,ਸਾਹਿਲ ਵਾਲੀਆ, ਦੇਵ ਰਾਜ ਸਰਪੰਚ,ਸੁਰਿੰਦਰ ਸੈਣੀ,ਰਜਿੰਦਰ ਕੁਮਾਰ,ਸਾਗਰ ਸ਼ਾਮਿਲ ਸਨ।

ਪਿੰਡ ਗੁਜਰਾਂ ਲਾਹੜੀ ਵਿਚ ਕਿਸਾਨਾਂ ਨੂੰ  ਸੰਬੋਧਨ ਕਰਦਿਆਂ ਡਾ. ਅਮਰੀਕ ਸਿੰਘ ਨੇ ਕਿਹਾ ਕਿ ਸਾਨੂੰ ਸਾਰਿਆਂ ਨੂੰ ਇਹ ਪੱਕਾ ਇਰਾਦਾ ਕਰਨਾ ਚਾਹੀਦਾ ਹੈ ਕਿ ਇਸ ਵਾਰ ਅਸੀਂ ਖੇਤਾਂ ਅੰਦਰ ਝੋਨੇ ਦੀ ਪਰਾਲੀ ਨੂੰ ਅੱਗ ਨਹੀਂ ਲਗਾਵਾਂਗੇ ਅਤੇ ਸਰਕਾਰ ਦੇ ਉਦੇਸ਼ ਨੂੰ ਪੂਰਾ ਕਰਦਿਆਂ ਵਾਤਾਵਰਣ ਵਿੱਚ ਸੁੱਧਤਾ ਬਣਾਈ ਰੱਖਣ ਵਿੱਚ ਸਹਾਇਕ ਸਿੱਧ ਹੋਵਾਂਗੇ। ਉਨ੍ਹਾਂ ਕਿਹਾ ਕਿ ਝੋਨੇ ਦੀ ਜੋ ਫਸਲ ਨਿੱਸਰ ਗਈ ਹੈ,ਉਸ ਉਪੱਰ ਝੂਠੀ ਕਾਂਗਿਆਰੀ ਅਤੇ  ਭੂਰੇ ਧੱਬਿਆਂ ਨਾਮਕ ਬਿਮਾਰੀ ਨੇ ਕੁਝ ਜਗਾ ਤੇ ਹਮਲਾ ਕੀਤਾ ਹੈ। ਉਨਾਂ ਕਿਹਾ ਕਿ ਜੇਕਰ ਫਸਲ ਦੇ ਨਿਸਰਣ ਸਮੇਂ ਮੀਂਹ,ਬੱਦਲਵਾਈ ਅਤੇ ਵਧੇਰੇ ਸਿੱਲ ਰਹੇ ਤਾਂ ਝੂਠੀ ਕਾਂਗਿਆਰੀ (ਹਲਦੀ ਰੋਗ) ਬਿਮਾਰੀ ਜ਼ਿਆਦਾ ਲੱਗਦੀ ਹੈ। ਉਨਾਂ ਕਿਹਾ ਕਿ ਝੂਠੀ ਕਾਂਗਿਆਰੀ ਦੀ ਬਿਮਾਰੀ ਕਾਰਨ ਦਾਣਿਆਂ ਦੀ ਜਗ੍ਹਾ ਪੀਲੇ ਤੋਂ ਹਰੇ ਰੰਗ ਦੀ ਧੂੜੇਦਾਰ ਉੱਲੀ ਦੇ ਗੋਲੇ ਜਿਹੇ ਬਣ ਜਾਂਦੇ ਹਨ। ਉਨਾਂ ਕਿਹਾ ਕਿ ਜਿੰਨਾਂ ਖੇਤਾਂ ਵਿੱਚ ਯੂਰੀਆ ਖਾਦ ਦੀ ਵਰਤੋਂ ਸਿਫਾਰਸ਼ਾਂ ਤੋਂ ਵਧੇਰੇ ਕੀਤੀ ਹੋਵੇ, ਉਥੇ ਵੀ ਇਸ ਬਿਮਾਰੀ ਦੀ ਵਧੇਰੇ ਸੰਭਾਵਨਾ ਰਹਿੰਦੀ ਹੈ। ਉਨਾਂ ਕਿਹਾ ਕਿ ਕਿਸਾਨਾਂ ਵੱਲੋਂ ਇਸ ਬਿਮਾਰੀ ਦੀ ਰੋਕਥਾਮ ਲਈ ਦਵਾਈਆਂ ਦਾ ਛਿੜਕਾਅ ਕੀਤਾ ਜਾ ਰਿਹਾ ਹੈ ਜਿਸ ਦਾ ਹੁਣ ਕੋਈ ਫਾਇਦਾ ਨਹੀਂ।ਉਨਾਂ ਕਿਹਾ ਕਿ ਝੋਨਾ ਅਤੇ ਬਾਸਮਤੀ ਦੀ ਫਸਲ ਦੇ ਨਿਸਰਣ ਤੋਂ ਬਾਅਦ ਕਿਸੇ ਕਿਸਮ ਦਾ ਕੋਈ ਛਿੜਕਾਅ ਨਹੀਂ ਕਰਨਾ ਚਾਹੀਦਾ ਤਾਂ ਜੋ ਦਾਣੇ ਬਨਣ ਦੀ ਪ੍ਰਕਿਰਿਆ ਪ੍ਰਭਾਵਤ ਨਾਂ ਹੋ ਸਕੇ।ਉਨਾਂ ਕਿਹਾ ਕਿ  ਨਿਸਰਣ ਉਪਰੰਤ ਅਤੇ ਫੁੱਲਾਂ ਤੇ ਫਸਲ ਹੋਣ ਤੇ ਜੇਕਰ ਛਿੜਕਾਅ ਕੀਤਾ ਜਾਵੇ ਤਾਂ ਦਾਣੇ ਪ੍ਰਭਾਵਿਤ ਹੋ ਕੇ ਕਾਲੇ ਹੋ ਸਕਦੇ ਹਨ। ਉਨਾਂ ਕਿਹਾ ਕਿ ਖੇਤੀ ਲਾਗਤ ਖਰਚੇ ਘਟਾਉਣ ਲਈ ਜ਼ਰੂਰੀ ਹੈ ਕਿ ਆਪਸੀ ਮੇਲ ਮਿਲਾਪ ਨਾਲ ਸਹਿਕਾਰੀ ਪੱਧਰ ਤੇ ਖੇਤੀ ਕੀਤੀ ਜਾਵੇ।  ਉਨਾਂ ਕਿਸਾਨਾਂ ਨੂੰ ਅਪੀਲ ਕੀਤੀ ਕਿ ਜ਼ਰੂਰਤ ਤੋਂ ਬਗੈਰ ਕਿਸੇ ਦੇ ਕਹੇ ਤੇ ਜਾਂ ਦੇਖਾ ਦੇਖੀ ਕਿਸੇ ਉੱਲੀਨਾਸ਼ਕ ਜਾਂ ਕੀਟਨਾਸ਼ਕ ਦਾ ਛਿੜਕਾਅ ਨਾਂ ਕਰਨ।

ਸ਼੍ਰੀ ਗੁਰਦਿੱਤ ਸਿੰਘ ਨੇ ਕਿਹਾ ਕਿ ਪੰਜਾਬ ਸਰਕਾਰ ਵੱਲੋਂ ਬਾਸਮਤੀ ਦੀ ਬਰਾਮਦ ਨੂੰ ਉਤਸਾਹਿਤ ਕਰਨ ਲਈ 9 ਕੀਟਨਾਸ਼ਕਾਂ ਐਸੀਫੇਟ, ਟਰਾਈਜੋਫਾਸ, ਥਾਈਮੈਥਾਕਸਮ, ਕਾਰਬੈਂਡਾਜ਼ਿਮ, ਟ੍ਰਾਈਸਾਈਕਲਾਜ਼ੋਲ, ਬੂਪਰੋਫੀਜਨ, ਪ੍ਰੋਪੀਕੋਨਾਜ਼ੋਲ, ਕਾਰਬੋਫਿਊਰਾਨ ,ਥਾਇਉਫੀਨੇਟ ਮੀਥਾਇਲ ਦੀ ਵਰਤੋਂ ਝੋਨੇ/ਬਾਸਮਤੀ ਦੀ ਫਸਲ ਉੱਪਰ ਕਰਨ ਤੇ ਪਾਬੰਦੀ ਲਗਾਈ ਗਈ ਹੈ,ਇਸ ਲਈ  ਇਨ੍ਹਾਂ ਪਾਬੰਦੀਸ਼ੁਦਾ ਕੀਟਨਾਸ਼ਕਾਂ ਦਾ  ਬਾਸਮਤੀ ਦੀ ਫਸਲ ਤੇ ਛਿੜਕਾਅ ਨਾਂ ਕੀਤਾ ਜਾਵੇ। ਸ੍ਰੀ ਸੁਭਾਸ਼ ਚੰਦਰ ਨੇ ਕਿਸਾਨਾਂ ਨੂੰ ਝੋਨੇ ਦੀ ਪਰਾਲੀ ਨੂੰ ਅੱਗ ਨਾਂ ਲਗਾਉਣ ਬਾਰੇ ਵੀ ਪ੍ਰੇਰਿਤ ਕੀਤਾ ।

Related Articles

LEAVE A REPLY

Please enter your comment!
Please enter your name here

Stay Connected

0FansLike
3,912FollowersFollow
22,100SubscribersSubscribe
- Advertisement -spot_img

Latest Articles