ਪਠਾਨਕੋਟ, 19 ਜੁਲਾਈ ( ਨਿਊਜ਼ ਹੰਟ ) : ਮਾਨਯੋਗ ਮੈਂਬਰ ਸਕੱਤਰ, ਪੰਜਾਬ ਰਾਜ ਕਾਨੂੰਨੀ ਸੇਵਾਵਾਂ ਅਥਾਰਟੀ, ਮੋਹਾਲੀ ਦੇ ਦਿਸ਼ਾ ਨਿਰਦੇਸਾ ਦੀ ਪਾਲਣਾ ਕਰਦੇ ਹੋਏ ਅਤੇ ਮਾਨਯੋਗ ਜਿਲ੍ਹਾ ਅਤੇ ਸੈਸਨ ਜੱਜ ਕਮ- ਚੈਅਰਮੈਨ ਜਿਲ੍ਹਾ ਕਾਨੂੰਨੀ ਸੇਵਾਵਾਂ ਅਥਾਰਟੀ, ਪਠਾਨਕੋਟ ਸ੍ਰੀ ਮੁਹੰਮਦ ਗੁਲਜਾਰ ਦੀ ਅਗਵਾਈ ਹੇਠ ਸ਼੍ਰੀ ਰੰਜੀਵ ਪਾਲ ਸਿੰਘ ਚੀਮਾ, ਸੀ.ਜੇ.ਐਮ-ਕਮ-ਸਕੱਤਰ ਜਿਲ੍ਹਾ ਕਾਨੂੰਨੀ ਸੇਵਾਵਾ ਅਥਾਰਟੀ, ਪਠਾਨਕੋਟ ਵਲੋ ਮਾਨਯੋਗ ਸੁਪਰੀਮ ਕੋਰਟ ਦੁਆਰਾ ਪਾਸ ਕੀਤੀ ਗਈ ਜੈਜਮੈਂਟ ਦੇ ਸਬੰਧ ਵਿੱਚ ਜਿਲ੍ਹਾ ਬਾਲ ਸੁਰੱਖਿਆ ਅਫਸਰ, ਪਠਾਨਕੋਟ ਅਤੇ ਚਾਇਲਡ ਵੈਲਫੇਅਰ ਕਮੇਟੀ ਦੇ ਮੈਬਰਾਂ ਨਾਲ ਮੀਟਿੰਗ ਕੀਤੀ ਗਈ ।
ਇਸ ਮੋਕੇ ਤੇ ਸਕੱਤਰ, ਜਿਲ੍ਹਾ ਕਾਨੂੰਨੀ ਸੇਵਾਵਾ ਅਥਾਰਟੀ, ਪਠਾਨਕੋਟ ਵਲੋਂ ਉਨਾਂ ਨੂੰ ਦੱਸਿਆ ਗਿਆ ਕਿ ਜਿਲ੍ਹੇ ਅੰਦਰ ਕੋਰੋਨਾ ਮਹਾਂਮਾਰੀ ਦੌਰਾਨ ਅਨਾਥ ਹੋਏ ਬੱਚਿਆ ਦੇ ਪਾਲਣ-ਪੋਸਣ ਲਈ ਸਪਾਂਸਰਸਿਪ ਅਤੇ ਵੈਸਟਰ ਕੇਅਰ ਸਕੀਮ ਤਹਿਤ ਪ੍ਰਤੀ ਮਹੀਨਾ 2 ਹਜਾਰ ਰੁਪਏ ਵਿੱਤੀ ਸਹਾਇਤਾ ਦੇਣੀ ਯਕੀਨੀ ਬਣਾਈ ਜਾਵੇ ਅਤੇ ਕੋਰੋਨਾ ਮਹਾਮਾਰੀ ਦੌਰਾਨ ਅਨਾਥ ਹੋਏ ਬੱਚਿਆ ਬਾਰੇ ਜਿਲ੍ਹਾ ਕਾਨੂੰਨੀ ਸੇਵਾਵਾਂ ਅਥਾਰਟੀ, ਪਠਾਨਕੋਟ ਦੇ ਦਫਤਰ ਵਿਖੇ ਸੂਚਨਾ ਦਿੱਤੀ ਜਾਵੇ ਅਤੇ ਨਾਲ ਹੀ ਨਾਲਸਾ ਸਕੀਮ ਅਤੇ ਪੰਜਾਬ ਸਰਕਾਰ ਵਲੋਂ ਚਲਾਈਆ ਜਾ ਰਹੀਆਂ ਸਕੀਮਾ ਦੇ ਬਾਰੇ ਵਿਸਥਾਰਪੁਰਵਕ ਦੱਸਿਆ ਗਿਆ ਅਤੇ ਨਾਲ ਹੀ ਜਿਲਾ ਕਾਨੂੰਨੀ ਸੇਵਾਵਾਂ ਅਥਾਰਟੀ, ਪਠਾਨਕੋਟ ਹਰ ਤਰ੍ਹਾ ਦੀ ਕਾਨੂੰਨੀ ਸਲਾਹ ਤੇ ਮੁਫ਼ਤ ਕਾਨੂੰਨੀ ਸਹਾਇਤਾ ਵੀ ਪ੍ਰਦਾਨ ਕਰਦੀ ਹੈ ਅਤੇ ਕਿਸੇ ਵੀ ਤਰ੍ਹਾ ਦੀ ਕਾਨੂੰਨੀ ਸਹਾਇਤਾ ਲੈਣ ਲਈ 1968 ਟੋਲ ਫ੍ਰੀ ਨੰਬਰ ਜਾਂ ਜਿਲਾ ਕਾਨੂੰਨੀ ਕਾਨੂੰਨੀ ਸੇਵਾਵਾਂ ਅਥਾਰਟੀ, ਪਠਾਨਕੋਟ ਦੇ ਦਫਤਰ ਨੰ. 0186-2345370 ਡਾਇਲ ਕਰੋ ਜਾਂ ਦਫ਼ਤਰ ਦੀ ਈ-ਮੇਲ dtlsa.ptk0punjab.gov.in ਤੇ ਸੰਪਰਕ ਕਰ ਸਕਦੇ ਹੋ । ਅਤੇ ਇਸ ਮੋਕੇ ਤੇ ਸਕੂਲ ਦਾ ਪਿ੍ਰੰਸੀਪਲ ਅਤੇ ਸਕੂਲ ਦੇ ਸਟਾਫ ਮੈਂਬਰ ਵੀ ਹਾਜਰ ਸਨ ।