ਪਠਾਨਕੋਟ: 7 ਅਕਤੂਬਰ 2022 (ਨਿਊਜ਼ ਹੰਟ)- ਜਿਲ੍ਹਾ ਪਠਾਨਕੋਟ ਵਿੱਚ ਪਟਾਕਿਆਂ ਦੀ ਵਿਕਰੀ ਅਤੇ ਸਟੋਰ ਕਰਨ ਸਬੰਧੀ ਸ. ਹਰਬੀਰ ਸਿੰਘ ਡਿਪਟੀ ਕਮਿਸਨਰ ਪਠਾਨਕੋਟ-ਕਮ-ਜਿਲ੍ਹਾ ਮੈਜਿਸਟ੍ਰੇਟ ਪਠਾਨਕੋਟ ਦੀ ਪ੍ਰਧਾਨਗੀ ਵਿੱਚ ਜਿਲ੍ਹਾ ਪ੍ਰਬੰਧਕੀ ਕੰਪਲੈਕਸ ਮਲਿਕਪੁਰ ਪਠਾਨਕੋਟ ਵਿਖੇ ਸਥਿਤ ਡਿਪਟੀ ਕਮਿਸਨਰ ਦਫਤਰ ਵਿਖੇ ਇੱਕ ਵਿਸੇਸ ਮੀਟਿੰਗ ਆਯੋਜਿਤ ਕੀਤੀ ਗਈ। ਜਿਸ ਵਿੱਚ ਹੋਰਨਾਂ ਤੋਂ ਇਲਾਵਾ ਸਰਵਸ੍ਰੀ ਅੰਕੁਰਜੀਤ ਸਿੰਘ ਵਧੀਕ ਡਿਪਟੀ ਕਮਿਸਨਰ (ਜ), ਕਾਲਾ ਰਾਮ ਕਾਂਸਲ ਐਸ.ਡੀ.ਐਮ. ਪਠਾਨਕੋਟ, ਸੁਮੀਰ ਸਿੰਘ ਡੀ.ਐਸ.ਪੀ. ਦਿਹਾਤੀ, ਲਛਮਣ ਸਿੰਘ ਤਹਿਸੀਲਦਾਰ ਪਠਾਨਕੋਟ, ਰਵਿੰਦਰ ਕੁਮਾਰ ਜਨਰਲ ਮੈਨੇਜਰ ਉਦਯੋਗ ਤੇ ਕਾਮਰਸ ਵਿਭਾਗ ਪਠਾਨਕੋਟ, ਵਰਿੰਦਰਜੀਤ ਉਪ ਮੰਡਲ ਅਫਸਰ ਪੰਜਾਬ ਪ੍ਰਦੂਸਣ ਕੰਟਰੋਲ ਬੋਰਡ ਬਟਾਲਾ ਅਤੇ ਹੋਰ ਸਬੰਧਤ ਵਿਭਾਗੀ ਅਧਿਕਾਰੀ ਹਾਜਰ ਸਨ।
ਮੀਟਿੰਗ ਦੋਰਾਨ ਸ. ਹਰਬੀਰ ਸਿੰਘ ਡਿਪਟੀ ਕਮਿਸਨਰ ਪਠਾਨਕੋਟ ਨੇ ਕਿਹਾ ਕਿ ਦੀਵਾਲੀ ਨੂੰ ਧਿਆਨ ਵਿੱਚ ਰੱਖਦਿਆਂ ਜਿਲ੍ਹਾ ਪਠਾਨਕੋਟ ਵਿੱਚ ਪਟਾਕਿਆਂ ਦੀ ਵਿਕਰੀ ਲਈ ਆਰਜੀ ਲਾਇਸੰਸ ਜਾਰੀ ਕੀਤੇ ਜਾਣੇ ਹਨ, ਜਿਸ ਅਧੀਨ ਪ੍ਰਾਪਤ ਹੋਈਆਂ ਅਰਜੀਆਂ ਦੇ ਡਰਾਅ 14 ਅਕਤੂਬਰ ਨੂੰ ਸਵੇਰੇ 11 ਵਜੇ ਜਿਲ੍ਹਾ ਪ੍ਰਬੰਧਕੀ ਕੰਪਲੈਕਸ ਵਿਖੇ ਸਥਿਤ ਡਿਪਟੀ ਕਮਿਸਨਰ ਦਫਤਰ ਵਿਖੇ ਕੱਢੇ ਜਾਣੇ ਹਨ। ਡਰਾਅ ਤੋਂ ਬਾਅਦ ਜਿਨ੍ਹਾਂ ਲੋਕਾਂ ਦੇ ਪਟਾਕਿਆਂ ਦੇ ਵੇਚਣ ਲਈ ਡਰਾਅ ਨਿਕਲਦੇ ਹਨ ਉਨ੍ਹਾਂ ਵੱਲੋਂ ਜਾਰੀ ਹਦਾਇਤਾਂ ਦੀ ਇੰਨ ਬਿੰਨ ਪਾਲਣਾ ਦੇ ਲਈ ਸਵੈ ਘੋਸਣਾ ਪੱਤਰ ਦੇਵੇਗਾ ਅਤੇ ਅਪਣਾ ਲਾਇਸੰਸ ਕਿਸੇ ਹੋਰ ਵਿਅਕਤੀ ਨੂੰ ਨਹੀਂ ਦੇਵੇਗਾ ਅਗਰ ਅਜਿਹਾ ਕਰਦਾ ਕੋਈ ਪਾਇਆ ਗਿਆ ਤਾਂ ਮੋਕੇ ਤੇ ਲਾਇਸੰਸ ਰੱਦ ਕਰ ਦਿੱਤਾ ਜਾਵੇਗਾ। ਉਨ੍ਹਾਂ ਦੱਸਿਆ ਕਿ ਪਟਾਕਿਆਂ ਦੀ ਵਿਕਰੀ ਲਈ ਸਥਾਨ ਨਿਰਧਾਰਤ ਕੀਤੇ ਜਾਣਗੇ ਅਤੇ ਇਸ ਵਾਰ ਰਾਮ ਲੀਲਾ ਗਰਾਉਂਡ ਦੇ ਸਥਾਨ ਤੇ ਐਸ.ਡੀ.ਸਕੂਲ ਪਠਾਨਕੋਟ ਦੀ ਗਰਾਉੰਡ ਨੂੰ ਪਟਾਕਿਆਂ ਦੀ ਵਿਕਰੀ ਲਈ ਵਰਤਿਆ ਜਾਵੇਗਾ। ਉਨ੍ਹਾਂ ਕਿਹਾ ਕਿ ਜਿੱਥੇ ਪਟਾਕਿਆਂ ਦੀ ਵਿਕਰੀ ਕੀਤੀ ਜਾਵੇਗੀ ਉੱਥੇ ਫਲੈਕਸ ਲਗਾ ਕੇ ਆਮ ਜਨਤਾਂ ਨੂੰ ਪਟਾਕਿਆਂ ਦੇ ਦੁਸਪ੍ਰਭਾਵ ਬਾਰੇ ਜਾਗਰੂਕ ਜਰੂਰ ਕਰਵਾਇਆ ਜਾਵੇ।
ਉਨ੍ਹਾਂ ਦੱਸਿਆ ਕਿ ਪਟਾਕਿਆਂ ਦੇ ਡਰਾਅ ਕੱਢਣ ਸਮੇਂ ਵੀਡਿਓਗ੍ਰਾਫੀ ਕਰਵਾਈ ਜਾਵੇਗੀ। ਉਨ੍ਹਾਂ ਜਿਲ੍ਹਾ ਫਾਇਰ ਅਧਿਕਾਰੀ ਨੂੰ ਹਦਾਇਤ ਕਰਦਿਆਂ ਕਿਹਾ ਕਿ ਜਿਸ ਸਥਾਨ ਤੇ ਪਟਾਕਿਆਂ ਦੀ ਵਿਕਰੀ ਕੀਤੀ ਜਾਣੀ ਹੈ ਉੱਥੇ ਫਾਇਰ ਬਿ੍ਰਗੇਡ ਦੀਆਂ ਗੱਡੀਆਂ ਮੁਹਈਆ ਕਰਵਾਈਆਂ ਜਾਣ ਅਤੇ ਇਹ ਵੀ ਯਕੀਨੀ ਬਣਾਇਆ ਜਾਵੇ ਕਿ ਪਟਾਕੇ ਵਿਕਰੇਤਾ ਵੱਲੋਂ ਹਰੇਕ ਦੁਕਾਨ ਤੇ 5-5 ਕਿਲੋ ਵਾਲੇ ਦੋ ਅੱਗ ਬੁਝਾਓ ਯੰਤਰ , ਪਾਣੀ ਦੀਆਂ ਬਾਲਟੀਆਂ ਅਤੇ ਰੇਤਾਂ ਦੀਆਂ ਬਾਲਟੀਆਂ ਉਪਲੱਬਦ ਹੋਣ। ਉਨ੍ਹਾਂ ਹਦਾਇਤ ਕਰਦਿਆਂ ਕਿਹਾ ਕਿ ਜਿਸ ਸਥਾਨ ਤੇ ਪਟਾਕਿਆਂ ਦੀ ਵਿਕਰੀ ਹੋਵੇਗੀ ਉਹ ਖੇਤਰ ਪੂਰੀ ਤਰ੍ਹਾਂ ਨਾਲ ਨੋ ਸਮੋਕਿੰਗ ਏਰੀਆਂ ਹੋਵੇਗਾ ਅਤੇ ਅਗਰ ਕੋਈ ਸਮੋਕਿੰਗ ਕਰਦਾ ਪਾਇਆ ਜਾਂਦਾ ਹੈ ਤਾਂ ਉਸ ਦਾ ਚਲਾਨ ਕੱਟਿਆ ਜਾਵੇਗਾ।