ਪਠਾਨਕੋਟ: 12 ਮਈ 2021:– ( ਨਿਊਜ਼ ਹੰਟ ) ਪੰਜਾਬ ਸਰਕਾਰ ਵੱਲੋਂ ਕੋਵਿਡ ਕਾਲ ਦੋਰਾਨ ਫਰੰਟ ਤੇ ਰਹਿ ਕੇ ਅਪਣੀਆਂ ਸੇਵਾਵਾਂ ਦੇਣ ਵਾਲੇ ਮਾਨਤਾ ਪ੍ਰਾਪਤ ਪੱਤਰਕਾਰਾਂ ਨੂੰ ਫਰੰਟ ਲਾਈਨ ਵਰਕਰ ਘੋਸਿਤ ਕੀਤਾ ਗਿਆ ਹੈ ਜਿਸ ਅਧੀਨ 13 ਮਈ ਦਿਨ ਵੀਰਵਾਰ ਨੂੰ ਜਿਲ੍ਹਾ ਪ੍ਰਬੰਧਕੀ ਕੰਪਲੈਕਸ ਮਲਿਕਪੁਰ ਪਠਾਨਕੋਟ ਵਿਖੇ ਸਥਿਤ ਸੇਵਾ ਕੇਂਦਰ ਵਿਖੇ ਜਿਲ੍ਹਾ ਪ੍ਰਸਾਸਨ ਦੇ ਸਹਿਯੋਗ ਨਾਲ ਪੰਜਾਬ ਸਰਕਾਰ ਵੱਲੋਂ ਮਾਨਤਾ ਪ੍ਰਾਪਤ ਪੱਤਰਕਾਰਾਂ ਨੂੰ ਕਰੋਨਾ ਤੋਂ ਬਚਾਓ ਲਈ ਵੈਕਸੀਨ ਲਗਾਉਂਣ ਲਈ ਵਿਸ਼ੇਸ ਕੈਂਪ ਲਗਾਇਆ ਜਾ ਰਿਹਾ ਹੈ। ਇਹ ਪ੍ਰਗਟਾਵਾ ਸ੍ਰੀ ਰਾਮ ਲੁਭਾਇਆ ਜਿਲ੍ਹਾ ਲੋਕ ਸੰਪਰਕ ਅਫਸ਼ਰ ਪਠਾਨਕੋਟ ਨੇ ਸਿਵਲ ਹਸਪਤਾਲ ਵਿਖੇ ਕੋਵਿਡ ਵੈਕਸੀਨ ਦੀ ਪਹਿਲੀ ਡੋਜ ਲਗਾਉਂਣ ਮਗਰੋਂ ਕੀਤਾ।
ਉਨ੍ਹਾਂ ਦੱਸਿਆ ਕਿ ਪੰਜਾਬ ਸਰਕਾਰ ਅਤੇ ਮਾਨਯੋਗ ਸ੍ਰੀ ਸੰਯਮ ਅਗਰਵਾਲ ਡਿਪਟੀ ਕਮਿਸ਼ਨਰ ਪਠਾਨਕੋਟ ਦੇ ਦਿਸਾ ਨਿਰਦੇਸ਼ਾਂ ਅਨੁਸਾਰ ਮਾਨਤਾ ਪ੍ਰਾਪਤ ਪੱਤਰਕਾਰਾਂ ਲਈ ਕੋਵਿਡ ਵੈਕਸੀਨ ਲਗਾਉਂਣ ਲਈ ਵਿਸ਼ੇਸ ਕੈਂਪ ਅੱਜ ਵੀਰਵਾਰ ਨੂੰ ਜਿਲ੍ਹਾ ਪ੍ਰਬੰਧਕੀ ਕੰਪਲੈਕਸ ਵਿਖੇ ਲਗਾਇਆ ਜਾ ਰਿਹਾ ਹੈ। ਉਨ੍ਹਾਂ ਕਿਹਾ ਕਿ ਜੋ ਵੀ ਮਾਨਤਾ ਪ੍ਰਾਪਤ ਪੱਤਰਕਾਰ ਕੋਵਿਡ ਵੈਕਸੀਨ ਲਗਾਉਂਣ ਆਉਂਦਾ ਹੈ ਉਹ ਅਪਣੇ ਨਾਲ ਅਪਣਾ ਅਧਾਰ ਕਾਰਡ ਅਤੇ ਪੰਜਾਬ ਸਰਕਾਰ ਵੱਲੋਂ ਮਾਨਤਾ ਪ੍ਰਾਪਤ ਯੈਲੋ ਕਾਰਡ ਜਾਂ ਐਕਰੀਡੇਸ਼ਨ ਕਾਰਡ ਨਾਲ ਲੈ ਕੇ ਆਵੇਗਾ। ਉਨ੍ਹਾਂ ਕਿਹਾ ਕਿ ਆਓ ਸਾਰੇ ਮਿਲਕੇ ਪੰਜਾਬ ਸਰਕਾਰ ਦੇ ਕਰੋਨਾ ਮੁਕਤ ਪੰਜਾਬ ਦੀ ਮੂਹਿੰਮ ਨੂੰ ਸਿਰੇ ਚਾੜਦਿਆਂ ਹੋਏ ਜਿਆਦਾ ਤੋਂ ਜਿਆਦਾ ਲੋਕਾਂ ਨੂੰ ਕਰੋਨਾ ਟੈਸਟ ਕਰਵਾਉਂਣ ਅਤੇ ਵੈਕਸੀਨ ਲਗਾਉਂਣ ਲਈ ਜਾਗਰੁਕ ਕਰੀਏ। ਉਨ੍ਹਾਂ ਲੋਕਾਂ ਨੂੰ ਵੀ ਅਪੀਲ ਕਰਦਿਆਂ ਕਿਹਾ ਕਿ ਝੂਠੀਆਂ ਅਫਵਾਹਾਂ ਤੋਂ ਦੂਰ ਰਹੋ ਅਤੇ ਅਪਣੀ ਤੇ ਅਪਣੇ ਪਰਿਵਾਰ ਦੀ ਸੁਰੱਖਿਆ ਲਈ ਕਰੋਨਾ ਟੈਸਟਿੰਗ ਕਰਵਾਓ ਅਤੇ ਵੈਕਸੀਨ ਲਗਾ ਕੇ ਜਿਲ੍ਹੇ ਨੂੰ ਕਰੋਨਾ ਮੁਕਤ ਬਣਾਉਂਣ ਵਿੱਚ ਅਪਣਾ ਸਹਿਯੋਗ ਦਿਓ। ਇਸ ਦੇ ਨਾਲ ਹੀ ਮਾਸਕ ਲਗਾ ਕੇ ਰੱਖੋ, ਸਮਾਜਿੱਕ ਦੂਰੀ ਬਣਾ ਕੇ ਰੱਖੋ ਅਤੇ ਭੀੜ ਵਾਲੀਆਂ ਥਾਵਾਂ ਤੋਂ ਦੂਰ ਰਹੋ।