26.6 C
Jalandhar
Friday, April 19, 2024

ਝੋਨੇ ਦੀ ਪਰਾਲੀ ਨੂੰ ਅੱਗ ਲਗਾਉਣ ਨਾਲ ਪੈਦਾ ਹੋਏ ਧੂੰਏਂ ਨਾਲ ਮਨੁੱਖੀ,ਪਸ਼ੂਆਂ ਦੀ ਸਿਹਤ ਅਤੇ ਚੌਗਿਰਦੇ ਤੇ ਬੁਰਾ ਪ੍ਰਭਾਵ ਪੈਂਦਾ ਹੈ: ਡਾ.ਅਮਰੀਕ ਸਿੰਘ

ਪਠਾਨਕੋਟ 30 ਸਤੰਬਰ (ਨਿਊਜ਼ ਹੰਟ)- ਝੋਨੇ ਦੀ ਪਰਾਲੀ ਸਾੜਨ ਕਾਰਨ ਪੈਦਾ ਹੋਣ ਵਾਲੀਆਂ ਜ਼ਹਿਰੀਲੀਆਂ ਗੈਸਾਂ ਅਤੇ ਕੋਵਿਡ-19 ਦੀ ਮਹਾਂਮਾਰੀ ਮਨੁੱਖ ਦੀ ਸਾਹ ਪ੍ਰਣਾਲੀ ਤੇ ਸਿੱਧਾ ਅਸਰ ਪਾਉਂਦੀਆ ਹਨ ਜਿਸ ਨਾਲ ਮਨੁੱਖ ਦੀ ਜਿੰਦਗੀ ਨੂੰ ਖਤਰਾ ਪੈਦਾ ਹੋ ਜਾਂਦਾ ਹੈ।ਇਹ ਵਿਚਾਰ ਡਾ. ਅਮਰੀਕ ਸਿੰਘ ਨੇ ਡਾਇਰੈਕਟਰ ਖੇਤੀਬਾੜੀ ਅਤੇ ਕਿਸਾਨ ਭਲਾਈ ਵਿਭਾਗ ਪੰਜਾਬ ਡਾ. ਸੁਖਦੇਵ ਸਿੰਘ ਸਿੱਧੂ,ਡਿਪਟੀ ਕਮਿਸ਼ਨਰ ਪਠਾਨਕੋਟ ਸ਼੍ਰੀ ਸੰਯਮ ਅਗਰਵਾਲ ਦੇ ਦਿਸ਼ਾ ਨਿਰਦੇਸ਼ਾਂ ਅਤੇ ਡਾ.ਹਰਤਰਨਪਾਲ ਸਿੰਘ ਮੁੱਖ ਖੇਤੀਬਾੜੀ ਅਫਸਰ ਦੀ ਅਗਵਾਈ ਹੇਠ ਖੇਤੀਬਾੜੀ ਅਤੇ ਕਿਸਾਨ ਭਲਾਈ ਵਿਭਾਗ ਬਲਾਕ ਪਠਾਨਕੋਟ ਵੱਲੋਂ ਸ਼ੁਰੂ ਕੀਤੀ ਗਈ ਵਿਸ਼ੇਸ਼ ਮੁਹਿੰਮ ਤਹਿਤ ਸਰਕਲ ਕਾਨਵਾਂ ਦੇ ਕਿਸਾਨ ਮਿੱਤਰਾਂ(ਆਤਮਾ) ਦੀ ਮੀਟਿੰਗ ਨੂੰ ਸੰਬੋਧਨ ਕਰਦਿਆਂ ਕਹੇ।

ਜ਼ਿਕਰਯੋਗ ਹੈ ਕਿ ਬਲਾਕ ਪਠਾਨਕੋਟ ਨੂੰ ਛੇਵੀਂ ਵਾਰ ਪ੍ਰਦੂਸ਼ਣ ਮੁਕਤ ਬਨਾਉਣ ਲਈ ਬਲਾਕ ਪਠਾਨਕੋਟ ਵੱਲੋਂ ਵਿਸ਼ੇਸ਼ ਯੋਜਨਾਬੰਦੀ ਕੀਤੀ ਗਈ ਹੈ ਅਤੇ ਇਸ ਯੋਜਨਾਬੰਦੀ ਤਹਿਤ ਬਲਾਕ ਪਠਾਨਕੋਟ ਦੇ ਸਮੂਹ ਕਿਸਾਨ ਮਿੱਤਰਾਂ ਨਾਲ ਮਿਤੀ 5 ਅਕਤੂਬਰ ਤੱਕ ਮੀਟਿੰਗਾਂ ਕੀਤੀਆਂ ਜਾਣਗੀਆਂ ਅਤੇ ਬਾਅਦ ਵਿੱਚ ਸਰਕਲ ਪੱਧਰ ਤੇ ਜਾਗਰੁਕਤਾ ਕੈਂਪ ਲਗਾਏ ਜਾਣਗੇ। ਇਸ ਮੌਕੇ ਡਾ.ਪਰਮਿੰਦਰ ਕੁਮਾਰ ਖੇਤੀਬਾੜੀ ਵਿਕਾਸ ਅਫਸਰ,ਸ਼੍ਰੀ ਸੁਭਾਸ਼ ਚੰਦਰ ਖੇਤੀਬਾੜੀ ਵਿਸਥਾਰ ਅਫਸਰ, ਕੁਮਾਰੀ ਮਨਜੀਤ ਕੌਰ ਖੇਤੀ ਉਪ ਨਿਰੀਖਕ, ਸਾਹਿਲ ਕੁਮਾਰ ,ਬਲਵਿੰਦਰ ਕੁਮਾਰ,ਮਨਦੀਪ ਹੰਸ ਸਹਾਇਕ ਤਕਨਾਲੋਜੀ ਪ੍ਰਬੰਧਕ (ਆਤਮਾ) ਮਨਦੀਪ ਸਿੰਘ,ਸੰਦੀਪ ਸਿੰਘ, ਨਵਦੀਪ ਕੁਮਾਰ,ਬਲਵਿੰਦਰ ਸਿੰਘ,ਮਨਿੰਦਰ ਸਿੰਘ ਸਮੇਤ ਸਮੂਹ ਕਿਸਾਨ ਮਿੱਤਰ ਹਾਜ਼ਰ ਸਨ।

ਕਿਸਾਨ ਮਿੱਤਰਾਂ ਨੂੰ ਸੰਬੋਧਨ ਕਰਦਿਆਂ ਡਾ. ਅਮਰੀਕ ਸਿੰਘ ਬਲਾਕ ਖੇਤੀਬਾੜੀ ਅਫਸਰ ਪਠਾਨਕੋਟ ਨੇ ਦੱਸਿਆ ਕਿ ਝੋਨੇ ਦੀ ਪਰਾਲੀ ਨੂੰ ਅੱਗ ਲਗਾਉਣ ਨਾਲ ਪੈਦਾ ਹੋਏ ਧੂੰਏਂ ਮਨੁੱਖੀ,ਪਸ਼ੂਆਂ ਦੀ ਸਿਹਤ ਅਤੇ ਚੌਗਿਰਦੇ ਤੇ ਬਹੁਤ ਬੁਰਾ ਪ੍ਰਭਾਵ ਪੈਂਦਾ ਹੈ।ਉਨਾਂ ਕਿਹਾ ਕਿ ਹਵਾ ਦੇ ਪ੍ਰਦੂਸ਼ਣ ਦੇ ਬਹੁਤ ਸਾਰੇ ਕਾਰਨਾਂ ਵਿੱਚੋਂ ਝੋਨੇ ਦੀ ਪਰਾਲੀ ਨੂੰ ਅੱਗ ਲਗਾਉਣ ਨਾਲ ਅਗਲੇ ਕੁਝਹ ਦਿਨਾਂ ਦੌਰਾਨ ਵਾਤਾਵਰਣ ਤੇ ਬੁਰਾ ਪ੍ਰਭਾਵ ਪੈ ਸਕਦਾ ਹੈ ਜਿਸ ਨਾਲ ਮਨੁੱਖੀ ਸਿਹਤ ਤੇ ਵੀ ਬੁਰਾ ਪ੍ਰਭਾਵ ਪੈ ਸਕਦਾ ਹੈ।ਉਨਾਂ ਕਿਹਾ ਕਿ ਕੋਵਿਡ-19 ਦੇ ਚੱਲਦਿਆਂ ਝੋਨੇ ਦੀ ਪਰਾਲੀ ਨੂੰ ਅੱਗ ਲਗਾਉਣ ਨਾਲ ਪੈਦਾ ਹੋਈਆ ਜ਼ਹਿਰੀਲੀਆ ਗੈਸਾਂ ਮਨੁੱਖੀ ਸਿਹਤ ਨੂੰ ਸਭ ਤੋਂ ਵੱਧ ਪ੍ਰਭਾਵਤ ਕਰਦੀਆਂ ਹਨ।ਉਨਾਂ ਕਿਹਾ ਕਿ ਹਵਾ ਦੇ ਪ੍ਰਦੂਸ਼ਣ ਨਾਲ ਅੱਖਾਂ,ਨੱਕ,ਗਲੇ ਵਿੱਚ ਜਲਣ,ਚਮੜੀ ਦੇ ਰੋਗ,ਛਾਤੀ ਦਾ ਜਕੜਣ ਆਦਿ ਅਜਿਹੇ ਰੋਗ ਹਨ ਜੋ ਹਵਾ ਦੇ ਪ੍ਰਦੂਸ਼ਣ ਵਧਣ ਨਾਲ ਵਧਦੇ ਹਨ।
ਉਨਾਂ ਕਿਹਾ ਕਿ ਭਵਿੱਖ ਦੀ ਸੁਰੱਖਿਅਤ ਖੇਤੀ ਲਈ ਜ਼ਰੂਰੀ ਹੋ ਜਾਂਦਾ ਹੈ ਕਿ ਝੋਨੇ ਦੀ ਪਰਾਲੀ ਵਿੱਚ ਜੋ ਖੁਰਾਕੀ ਤੱਤ ਮੌਜੂਦ ਹੁੰਦੇ ਹਨ,ਉਨਾਂ ਨੂੰ ਖੇਤ ਵਿੱਚ ਵਾਹ ਕੇ ਦੁਬਾਰਾ ਜ਼ਮੀਨ ਵਿੱਚ ਭੇਜਿਆ ਜਾਵੇ ਤਾਂ ਜੋ ਜ਼ਮੀਨ ਦੀ ਹਿਤ ਵਿੱਚ ਵਾਧਾ ਹੋ ਸਕੇ।ਉਨਾਂ ਕਿਹਾ ਕਿ ਹਰੇਕ ਕਿਸਾਨ ਮਿੱਤਰ ਆਪਣੇ ਦੋ ਪਿੰਡਾਂ ਵਿੱਚ ਧਾਰਮਿਕ ਸਥਾਨਾਂ ਰਾਹੀਂ ਅਨਾਉਂਸਮੈਂਟ ਕਰਕੇ ਕਿਸਾਨਾਂ ਨੂੰ ਝੋਨੇ ਦੀ ਪਰਾਲੀ ਨਾਂ ਸਾੜਣ ਬਾਰੇ ਬੇਨਤੀ ਕਰੇਗਾ।ਉਨਾਂ ਕਿਹਾ ਕਿ ਝੋਨੇ ਦੀ ਪਰਾਲੀ ਦੀ ਖੇਤ ਵਿੱਚ ਸਾਂਭ ਸੰਭਾਲ ਲਈ ਸੁਪਰ ਸੀਡਰ ਨਾਲ ਕਣਕ ਦੀ ਬਿਜਾਈ ਕਰਵਾ ਕੇ ਪ੍ਰਦਰਸ਼ਨੀਆਂ ਵੀ ਲਗਾਈ ਜਾਣਗੀਆਂ।ਉਨਾਂ ਕਿਸਾਨ ਮਿੱਤਰਾਂ ਨੂੰ ਆਪੋ ਆਪਣੇ ਪਿੰਡਾਂ ਵਿੱਚੋਂ ਕਿਸਾਨਾਂ ਦੇ ਖੇਤੀਬਾੜੀ ਨਾਲ ਸੰਬੰਧਤ ਮੁਢਲੇ ਅੰਕੜੇ ਇਕੱਤਰ ਕਰਨ ਲਈ ਵੀ ਕਿਹਾ । ਸ੍ਰੀ ਸੁਭਾਸ਼ ਚੰਦਰ ਨੇ ਕਿਹਾ ਕਿ ਕਣਕ ਝੋਨੇ ਦੇ ਫਸਲੀ ਚੱਕਰੀ ਵਿੱਚ ਲਗਾਤਾਰ ਕਣਕ ਦਾ ਨਾੜ ਅਤੇ ਝੋਨੇ ਦੀ ਪਰਾਲੀ ਮਿਲਾਉਣ ਵਾਲੇ ਖੇਤਾਂ ਵਿੱਚ ਖਾਦਾਂ ਦੀ ਵਰਤੋਂ ਸੰਬੰਧੀ ਨਵੀਂ ਸਿਫਾਰਸ਼ ਕੀਤੀ ਗਈ ਹੈ। ਉਨਾਂ ਕਿਹਾ ਕਿ ਝੋਨੇ ਦੀ ਫਸਲ ਦੀ ਕਟਾਈ ਤੋਂ ਬਾਅਦ ਖੇਤਾਂ ਦੀ ਮਿੱਟੀ ਪਰਖ ਕਰਵਾ ਲੈਣੀ ਚਾਹੀਦੀ ਹੈ ਤਾਂ ਜੋ ਮਿੱਟੀ ਪਰਖ ਦੀ ਰਿਪੋਰਟ ਮੁਤਾਬਕ ਖਾਦਾਂ ਦੀ ਵਰਤੋਂ ਕਰਕੇ ਖੇਤੀ ਲਾਗਤ ਖਰਚੇ ਘਟਾਏ ਜਾ ਸਕਣ। ਸਮੂਹ ਕਿਸਾਨ ਮਿੱਤਰਾਂ ਨੇ ਭਰੋਸਾ ਦਿਵਾਇਆ ਕਿ ਬਲਾਕ ਪਠਾਨਕੋਟ ਸਮੇਤ ਘਰੋਟਾ ਨੂੰ ਪੰਜਵੀਂ ਵਾਰ ਪ੍ਰਦੂਸ਼ਣ ਮੁਕਤ ਬਨਾਉਣ ਲਈ ਜ਼ਿਲਾ ਪ੍ਰਸ਼ਾਸ਼ਣ ਨਾਲ ਪੂਰਾ ਸਹਿਯੋਗ ਕੀਤਾ ਜਾਵੇਗਾ ਅਤੇ ਕਿਸਾਨਾਂ ਨੂੰ ਇਸ ਸੰਬੰਧੀ ਪ੍ਰੇਰਿਤ ਵੀ ਕੀਤਾ ਜਾਵੇਗਾ।

Related Articles

LEAVE A REPLY

Please enter your comment!
Please enter your name here

Stay Connected

0FansLike
3,912FollowersFollow
21,600SubscribersSubscribe
- Advertisement -spot_img

Latest Articles