11.3 C
Jalandhar
Sunday, December 22, 2024

ਡਿਪਟੀ ਕਮਿਸ਼ਨਰ ਨੇ ਕੋਵਿਡ ਟੀਕਾਕਰਨ ਮੁਹਿੰਮ ਦੀ ਪ੍ਰਗਤੀ ਦਾ ਲਿਆ ਜਾਇਜ਼ਾ

ਜਲੰਧਰ, 29 ਅਪ੍ਰੈਲ (ਨਿਊਜ਼ ਹੰਟ)- ਡਿਪਟੀ ਕਮਿਸ਼ਨਰ ਘਨਸ਼ਿਆਮ ਥੋਰੀ ਨੇ ਅੱਜ ਸਿਹਤ ਅਧਿਕਾਰੀਆਂ ਨੂੰ 15 ਤੋਂ 18 ਸਾਲ ਉਮਰ ਵਰਗ ਸਮੇਤ ਸਮੂਹ ਯੋਗ ਲਾਭਪਾਤਰੀਆਂ ਦੇ ਮੁਕੰਮਲ ਟੀਕਾਕਰਨ ਨੂੰ ਯਕੀਨੀ ਬਣਾਉਣ ਦੀਆਂ ਹਦਾਇਤਾਂ ਦਿੱਤੀਆਂ।

ਅੱਜ ਇੱਥੇ ਜ਼ਿਲ੍ਹਾ ਪ੍ਰਬੰਧਕੀ ਕੰਪਲੈਕਸ ਵਿਖੇ ਟੀਕਾਕਰਨ ਮੁਹਿੰਮ ਦਾ ਜਾਇਜ਼ਾ ਲੈਂਦਿਆਂ ਡਿਪਟੀ ਕਮਿਸ਼ਨਰ ਨੇ ਦੱਸਿਆ ਕਿ ਹੁਣ ਤੱਕ 1763958 ਲਾਭਪਾਤਰੀਆਂ ਨੂੰ ਪਹਿਲੀ ਅਤੇ 1589929 ਲਾਭਪਾਤਰੀਆਂ ਨੂੰ ਦੂਸਰੀ ਖੁਰਾਕ ਲਗਾਈ ਜਾ ਚੁੱਕੀ ਹੈ। ਇਸੇ ਤਰ੍ਹਾਂ 15 ਤੋਂ 18 ਸਾਲ ਉਮਰ ਵਰਗ ਦੇ 102566 ਲਾਭਪਾਤਰੀਆਂ ਨੂੰ ਪਹਿਲੀ ਅਤੇ 65885 ਲਾਭਪਾਤਰੀਆਂ ਨੂੰ ਦੂਜੀ ਖੁਰਾਕ ਤਹਿਤ ਕਵਰ ਕੀਤਾ ਚੁੱਕਾ ਹੈ। ਇਸ ਤੋਂ ਇਲਾਵਾ 12 ਤੋਂ 14 ਸਾਲ ਉਮਰ ਵਰਗ ਦੇ 55503 ਅਤੇ 13127 ਲਾਭਪਾਤਰੀਆਂ ਨੂੰ ਕ੍ਰਮਵਾਰ ਪਹਿਲੀ ਤੇ ਦੂਜੀ ਖੁਰਾਕ ਲਗਾਈ ਜਾ ਚੁੱਕੀ ਹੈ। ਉਨ੍ਹਾਂ 15 ਤੋਂ 18 ਸਾਲ ਉਮਰ ਵਰਗ ਦੇ ਲਾਭਪਾਤਰੀਆਂ ਸਮੇਤ ਸਮੂਹ ਯੋਗ ਲਾਭਪਾਤਰੀਆਂ ਦੇ ਮੁਕੰਮਲ ਟੀਕਾਕਰਨ ਨੂੰ ਯਕੀਨੀ ਬਣਾਉਣ ਦੀਆਂ ਹਦਾਇਤਾਂ ਦਿੱਤੀਆਂ ਤਾਂ ਜੋ ਟੀਕਾਕਰਨ ਦੇ ਟੀਚੇ ਨੂੰ ਪ੍ਰਾਪਤ ਕੀਤਾ ਜਾ ਸਕੇ।

ਘਨਸ਼ਿਆਮ ਥੋਰੀ ਨੇ ਲਾਭਪਾਤਰੀਆਂ ਨੂੰ ਵਾਇਰਸ ਦੇ ਮਾੜੇ ਪ੍ਰਭਾਵਾਂ ਤੋਂ ਬਚਣ ਲਈ ਆਪਣਾ ਟੀਕਾਕਰਨ ਜਲਦੀ ਤੋਂ ਜਲਦੀ ਮੁਕੰਮਲ ਕਰਵਾਉਣ ਦੀ ਅਪੀਲ ਕਰਦਿਆਂ ਕਿਹਾ ਕਿ ਜਿਨ੍ਹਾਂ ਲਾਭਪਾਤਰੀਆਂ ਵੱਲੋਂ ਆਪਣਾ ਟੀਕਾਕਰਨ ਨਹੀਂ ਕਰਵਾਇਆ ਗਿਆ, ਉਨ੍ਹਾਂ ਨੂੰ ਜਲਦੀ ਤੋਂ ਜਲਦੀ ਆਪਣਾ ਟੀਕਾਕਰਨ ਕਰਵਾਉਣਾ ਚਾਹੀਦਾ ਹੈ।

ਇਸ ਤੋਂ ਪਹਿਲਾਂ ਡਿਪਟੀ ਕਮਿਸ਼ਨਰ ਨੇ ਮਾਲ ਵਿਭਾਗ ਦੇ ਅਧਿਕਾਰੀਆਂ ਨਾਲ ਮੀਟਿੰਗ ਕਰਦਿਆਂ ਜ਼ਿਲ੍ਹੇ ਵਿੱਚ ਇੰਤਕਾਲਾਂ ਦੀ ਪੈਂਡੇਸੀ ਦਾ ਜਾਇਜ਼ਾ ਲਿਆ ਅਤੇ ਅਧਿਕਾਰੀਆਂ ਨੂੰ ਇਹ ਯਕੀਨੀ ਬਣਾਉਣ ਦੀ ਹਦਾਇਤ ਕੀਤੀ ਕਿ 45 ਦਿਨਾਂ ਦੀ ਸਮਾਂ ਹੱਦ ਤੋਂ ਬਾਅਦ ਉਨ੍ਹਾਂ ਪਾਸ ਕੋਈ ਇੰਤਕਾਲ ਬਕਾਇਆ ਨਾ ਰਹੇ।

ਇਸ ਮੌਕੇ ਵਧੀਕ ਡਿਪਟੀ ਕਮਿਸ਼ਨਰ (ਸ਼ਹਿਰੀ ਵਿਕਾਸ) ਆਸ਼ਿਕਾ ਜੈਨ, ਵਧੀਕ ਡਿਪਟੀ ਕਮਿਸ਼ਨਰ (ਜ) ਅਮਰਜੀਤ ਬੈਂਸ, ਸਹਾਇਕ ਕਮਿਸ਼ਨਰ (ਯੂ.ਟੀ.) ਓਜਸਵੀ ਅਲੰਕਾਰ, ਸਮੂਹ ਐਸ.ਡੀ.ਐਮਜ਼, ਜ਼ਿਲ੍ਹਾ ਟੀਕਾਕਰਨ ਅਫ਼ਸਰ ਡਾ. ਰਾਕੇਸ਼ ਕੁਮਾਰ ਚੋਪੜਾ, ਨੋਡਲ ਅਫ਼ਸਰ ਅਤੇ ਹੋਰ ਅਧਿਕਾਰੀ ਮੌਜੂਦ ਸਨ।

Related Articles

LEAVE A REPLY

Please enter your comment!
Please enter your name here

Stay Connected

0FansLike
3,912FollowersFollow
22,100SubscribersSubscribe
- Advertisement -spot_img

Latest Articles