37.2 C
Jalandhar
Friday, March 29, 2024

ਡਿਪਟੀ ਕਮਿਸ਼ਨਰ ਨੇ ਸਾਬਕਾ ਸੈਨਿਕਾਂ ਅਤੇ ਉਨ੍ਹਾਂ ਦੇ ਆਸ਼ਰਿਤਾਂ ਲਈ ਫੌਜ ਦੇ ਅਧਿਕਾਰੀਆਂ ਨੂੰ ਛੇ ਆਕਸੀਜਨ ਕੰਸਨਟਰੇਟਰ ਸੌਂਪੇ

ਜਲੰਧਰ, 6 ਅਗਸਤ ( ਨਿਊਜ਼ ਹੰਟ )- ਕੋਵਿਡ-19 ਮਹਾਂਮਾਰੀ ਖਿਲਾਫ਼ ਯਤਨਾਂ ਨੂੰ ਮਜ਼ਬੂਤ ਕਰਨ ਦੀ ਵਚਨਬੱਧਤਾ ਤਹਿਤ ਜ਼ਿਲ੍ਹਾ ਪ੍ਰਸ਼ਾਸਨ ਜਲੰਧਰ ਵੱਲੋਂ ਡਿਪਟੀ ਕਮਿਸ਼ਨਰ ਘਨਸ਼ਿਆਮ ਥੋਰੀ ਦੀ ਅਗਵਾਈ ਵਿੱਚ ਸ਼ੁੱਕਰਵਾਰ ਨੂੰ ਐਕਸ ਸਰਵਿਸਮੈਨ ਪੌਲੀਕਲੀਨਿਕਸ/ਹਸਪਤਾਲਾਂ ਵਿੱਚ ਵਰਤੋਂ ਲਈ ਫੌਜ ਦੇ ਅਧਿਕਾਰੀਆਂ ਨੂੰ ਛੇ ਆਕਸੀਜਨ ਕੰਸਨਟਰੇਟਰ (ਹਰੇਕ 10 ਐਲਪੀਐਮ ਦੀ ਸਮਰੱਥਾ ਦੇ ਨਾਲ) ਸੌਂਪੇ ਗਏ।

ਜ਼ਿਲ੍ਹਾ ਪ੍ਰਬੰਧਕੀ ਕੰਪਲੈਕਸ ਵਿਖੇ ਇਹ ਉਪਕਰਣ ਜੀ.ਓ.ਸੀ. ਮਨੋਜ ਕੁਮਾਰ ਨੂੰ ਸੌਂਪਦੇ ਹੋਏ ਡਿਪਟੀ ਕਮਿਸ਼ਨਰ ਘਨਸ਼ਿਆਮ ਥੋਰੀ ਨੇ ਇਸ ਸਿਹਤ ਸੰਕਟ ਦੌਰਾਨ ਸਮਾਜ ਦੇ ਹਰ ਵਰਗ ਦੀ ਸੇਵਾ ਕਰਨ ਲਈ ਪ੍ਰਸ਼ਾਸਨ ਦੀ ਵਚਨਬੱਧਤਾ ਨੂੰ ਦੁਹਰਾਇਆ। ਉਨ੍ਹਾਂ ਸਮਾਜ ਦੇ ਕਮਜ਼ੋਰ ਵਰਗ ਦੀ ਸੇਵਾ ਕਰਨ ਤੋਂ ਇਲਾਵਾ ਪ੍ਰਸ਼ਾਸਨ ਵੱਲੋਂ ਵਾਇਰਸ ਦੀ ਰੋਕਥਾਮ ਲਈ ਕੀਤੀਆਂ ਗਈਆਂ ਪਹਿਲਕਦਮੀਆਂ ਬਾਰੇ ਵੀ ਜਾਣਕਾਰੀ ਦਿੱਤੀ।

ਸ਼੍ਰੀ ਥੋਰੀ ਨੇ ਅੱਗੇ ਕਿਹਾ ਕਿ ਜ਼ਿਲ੍ਹਾ ਪ੍ਰਸ਼ਾਸਨ ਵੱਲੋਂ ਆਕਸੀਜਨ ਉਤਪਾਦਨ ਦੇ ਮਾਮਲੇ ਵਿੱਚ ਜਲੰਧਰ ਨੂੰ ਆਤਮ ਨਿਰਭਰ ਜ਼ਿਲ੍ਹਾ ਬਣਾਉਣ ਲਈ ਦਿਨ ਰਾਤ ਕੰਮ ਕੀਤਾ ਜਾ ਰਿਹਾ ਹੈ ਅਤੇ ਜ਼ਿਆਦਾਤਰ ਹਸਪਤਾਲਾਂ ਵੱਲੋਂ ਪੀ.ਐਸ.ਏ. ਆਧਾਰਤ ਆਕਸੀਜਨ ਪਲਾਂਟ ਲਗਾਏ ਜਾ ਚੁੱਕੇ ਹਨ ਤਾਂ ਜੋ ਕਿਸੇ ਵੀ ਕਿਸਮ ਦੀ ਓ 2 ਦੀ ਘਾਟ ਨਾਲ ਕੁਸ਼ਲਤਾ ਨਾਲ ਨਜਿੱਠਿਆ ਜਾ ਸਕੇ। ਉਨ੍ਹਾਂ ਦੁਸ਼ਮਣਾਂ ਤੋਂ ਦੇਸ਼ ਨੂੰ ਸੁਰੱਖਿਅਤ ਰੱਖਣ ਲਈ ਫੌਜ ਦੇ ਯਤਨਾਂ ਦੀ ਸ਼ਲਾਘਾ ਕਰਦਿਆਂ ਕਿਹਾ ਕਿ ਸਮੁੱਚਾ ਦੇਸ਼ ਸਾਡੀਆਂ ਸੁਰੱਖਿਆ ਫੋਰਸਾਂ ਦਾ ਕਰਜ਼ਦਾਰ ਹੈ। ਉਨ੍ਹਾਂ ਇਸ ਮੌਕੇ ਭਵਿੱਖ ਦੇ ਯਤਨਾਂ ਵਿੱਚ ਜ਼ਿਲ੍ਹਾ ਪ੍ਰਸ਼ਾਸਨ ਵੱਲੋਂ ਪੂਰਨ ਸਹਿਯੋਗ ਦੇਣ ਦਾ ਭਰੋਸਾ ਵੀ ਦਿਵਾਇਆ ।

ਗਾਰਡੀਅਨਜ਼ ਆਫ਼ ਗਵਰਨੈਂਸ, (ਜੀਓਜੀ) ਜਲੰਧਰ ਦੇ ਮੁਖੀ ਇੰਚਾਰਜ ਮੇਜਰ ਜਨਰਲ (ਸੇਵਾ ਮੁਕਤ) ਬਲਵਿੰਦਰ ਸਿੰਘ ਨੇ ਦੱਸਿਆ ਕਿ ਛੇ ਕੰਸਨਟਰੇਟਰਾਂ ਵਿੱਚੋਂ ਚਾਰ ਪੰਜਾਬ ਇੰਜੀਨੀਅਰਿੰਗ ਕਾਲਜ ਓਲਡ ਬੁਆਏਜ਼ ਐਸੋਸੀਏਸ਼ਨ (ਆਸਟ੍ਰੇਲੀਆ) ਵੱਲੋਂ ਹਰਕਮਲਜੀਤ ਸੈਣੀ ਰਾਹੀਂ ਦਾਨ ਕੀਤੇ ਗਏ ਹਨ, ਜਿਸ ਦੇ ਉਹ ਸਰਗਰਮ ਮੈਂਬਰ ਵੀ ਹਨ। ਸ਼੍ਰੀ ਸਿੰਘ ਨੇ ਅੱਗੇ ਕਿਹਾ ਕਿ ਇਹ ਆਕਸੀਜਨ ਕੰਸਨਟਰੇਟਰ ਮਿਲਟਰੀ ਪੌਲੀਕਲੀਨਿਕਾਂ ਵਿੱਚ ਵਰਤੇ ਜਾਣਗੇ, ਜਿਨ੍ਹਾਂ ਵਿੱਚ ਈ.ਸੀ.ਐਚ.ਐਸ. ਪੌਲੀਕਲੀਨਿਕ ਜਲੰਧਰ ਕੈਂਟ, ਸੁਰਾਨੁੱਸੀ ਈ.ਸੀ.ਐਚ.ਐਸ., ਹੁਸ਼ਿਆਰਪੁਰ ਈ.ਸੀ.ਐਚ.ਐਸ., ਬਿਆਸ, ਫਗਵਾੜਾ ਅਤੇ ਹੋਰ ਸ਼ਾਮਲ ਹਨ। ਉਨ੍ਹਾਂ ਕਿਹਾ ਕਿ ਜੀ.ਓ.ਜੀ. ਫੌਜੀ ਜਵਾਨਾਂ ਨਾਲ ਦ੍ਰਿੜਤਾ ਨਾਲ ਖੜ੍ਹੇ ਹਨ ਅਤੇ ਮਨੁੱਖਤਾ ਅਤੇ ਪੰਜਾਬ ਦੀ ਭਲਾਈ ਲਈ ਆਪਣੀਆਂ ਸੇਵਾਵਾਂ ਦਿੰਦੇ ਰਹਿਣਗੇ।

ਜ਼ਿਲ੍ਹਾ ਪ੍ਰਸ਼ਾਸਨ ਜਲੰਧਰ ਅਤੇ ਪੈਕੋਸਾ (ਆਸਟ੍ਰੇਲੀਆ) ਦਾ ਉਨ੍ਹਾਂ ਦੇ ਸਹਿਯੋਗ ਲਈ ਧੰਨਵਾਦ ਕਰਦਿਆਂ ਜੀ.ਓ.ਸੀ. ਮਨੋਜ ਕੁਮਾਰ ਨੇ ਕਿਹਾ ਕਿ ਇਹ ਉਪਕਰਣ ਈ.ਸੀ.ਐਚ.ਐਸ. ਸਿਹਤ ਸੰਭਾਲ ਸੰਸਥਾਵਾਂ ਵਿੱਚ ਕੋਵਿਡ ਕੇਅਰ ਢਾਂਚੇ ਨੂੰ ਹੋਰ ਮਜ਼ਬੂਤ ਕਰਨਗੇ। ਉਨ੍ਹਾਂ ਇਹ ਵੀ ਕਿਹਾ ਕਿ ਫੌਜ ਦੀਆਂ ਸਮੁੱਚੀਆਂ ਸਿਹਤ ਸੰਭਾਲ ਸੰਸਥਾਵਾਂ ਵੱਲੋਂ ਲੋਕਾਂ ਨੂੰ ਖਾਸ ਕਰਕੇ ਇਸ ਮੁਸ਼ਕਲ ਦੇ ਸਮੇਂ ਵਿੱਚ 24 ਘੰਟੇ ਸੇਵਾਵਾਂ ਮੁਹੱਈਆ ਕੀਤੀਆਂ ਜਾ ਰਹੀਆਂ ਹਨ । ਇਸ ਮੌਕੇ ਹੋਰਨਾਂ ਤੋਂ ਇਲਾਵਾ ਕਰਨਲ ਗੁਰਚਰਨ ਸਿੰਘ ਕਰਨਲ ਗੁਰਾਇਆ, ਡਾ ਪ੍ਰਿਯੰਕਾ ਪਰਮਾਰ, ਕਰਨਲ ਡਡਵਾਲ ਅਤੇ ਕਰਨਲ ਉਮੰਗ ਅਤੇ ਹੋਰ ਮੌਜੂਦ ਸਨ।

Related Articles

LEAVE A REPLY

Please enter your comment!
Please enter your name here

Stay Connected

0FansLike
3,912FollowersFollow
21,600SubscribersSubscribe
- Advertisement -spot_img

Latest Articles