ਪਠਾਨਕੋਟ, 30 ਜੁਲਾਈ ( ਨਿਊਜ਼ ਹੰਟ )- ਪੰਜਾਬ ਸਰਕਾਰ ਦੀ ਘਰ-ਘਰ ਰੋਜਗਾਰ ਮੁਹਿੰਮ ਤਹਿਤ ਜਿਲ੍ਹਾ ਰੋਜ਼ਗਾਰ ਅਤੇ ਕਾਰੋਬਾਰ ਬਿਉਰੋ,ਪਠਾਨਕੋਟ ਵਿਖੇ ਅੱਜ ਦਿਨ ਸੁੱਕਰਵਾਰ ਨੂੰ ਇੱਕ ਪਲੇਸਮੈਂਟ ਕੈਂਪ ਆਯੋਜਿਤ ਕੀਤਾ ਗਿਆ।ਇਸ ਪਲੇਸਮੈਂਟ ਕੈਂਪ ਵਿਚ ਸਤੱਯਮ ਮਾਈਕਰੋ ਫਾਈਨੈਸ਼ ਕੰਪਨੀ ਦੁਆਰਾ ਇੰਟਰਵਿਊ ਲਈ ਗਈ । ਇਸ ਰੋਜਗਾਰ ਮੇਲੇ ਵਿਚ ਕੁਲ 26 ਪ੍ਰਾਰਥੀਆਂ ਵਲੋਂ ਭਾਗ ਲਿਆ ਗਿਆ।ਜਿਸ ਵਿਚੋਂ 10 ਪ੍ਰਾਰਥੀਆਂ ਦੀ ਚੋਣ ਕੀਤੀ ਗਈ।
ਜਿਕਰਯੋਗ ਹੈ ਕਿ ਇਸ ਰੋਜਗਾਰ ਮੇਲੇ ਵਿਚ ਹਾਜ਼ਰ ਹੋਏ ਪ੍ਰਾਰਥੀਆਂ ਦੀ ਘਰ-ਘਰ ਰੋਜ਼ਾਗਰ ਪੋਰਟਲ www.pgrkam.com ਤੇ ਰਜਿਸਟ੍ਰੇਸ਼ਨ ਕੀਤੀ ਗਈ।ਕੰਪਨੀ ਦੁਆਰਾ ਆਏ ਹੋਏ ਨੁਮਾਇੰਦਿਆਂ ਵਲੋਂ ਚੋਣ ਕੀਤੇ ਗਏ ਪ੍ਰਾਥੀਆਂ ਨੂੰ ਮੋਕੇ ਤੇ ਆਫਰ ਲੈਟਰ ਦਿੱਤੇ ਗਏ ।
ਇਸ ਮੋਕੇ ਤੇ ਜਿਲ੍ਹਾ ਪਲੇਸਮੈਂਟ ਅਫਸਰ ਰਕੇਸ ਕੁਮਾਰ ਨੇ ਦੱਸਿਆ ਕਿ ਭੱਵਿੱਖ ਵਿਚ ਵੀ ਅਜਿਹੇ ਰੋਜ਼ਗਾਰ ਮੇਲੇ ਆਯੋਜਿਤ ਕਰ ਕੇ ਬੇਰੋਜ਼ਗਾਰ ਪ੍ਰਾਰਥੀਆਂ ਨੂੰ ਰੋਜ਼ਗਾਰ ਮੁਹੇਈਆ ਕਰਵਾਉਣ ਦੇ ਵੱਧ ਤੋਂ ਵੱਧ ਮੋਕੇ ਪ੍ਰਦਾਨ ਕੀਤੇ ਜਾਣਗੇ।ਉਹਨਾਂ ਨੇ ਆਏ ਹੋਏ ਪ੍ਰਾਰਥੀਆਂ ਨੂੰ ਅਪੀਲ ਕੀਤੀ ਕਿ ਸਰਕਾਰੀ ਅਤੇ ਗੈਰੀ ਸਰਕਾਰੀ ਨੋਕਰੀਆਂ ਦੀ ਜਾਣਕਾਰੀ ਲੈਣ ਲਈ www.pgrkam.com ਤੇ ਰਜਿਸਟਰ ਹੋਣ ਚਾਹੀਦਾ ਹੈ ।ਇਸ ਲਈ ਆਪਣੇ ਭੈਣ ਭਰਾ ਰਿਸ਼ਤੇਦਾਰਾਂ ਚੋ ਜੋ ਵੀ ਪੜ੍ਹੇ ਲਿਖੇ ਬੇਰੋਜਗਾਰ ਪ੍ਰਾਰਥੀ ਹਨ ਉਹਨਾਂ ਨੂੰ ਵੀ ਇਸ ਘਰ-ਘਰ ਰੋਜ਼ਾਗਰ ਪੋਰਟਲ ਤੇ ਰਜਿਸਟਰ ਹੋਣ ਲਈ ਪ੍ਰੇਰਿਤ ਕਰਨ। ਉਨ੍ਹਾਂ ਕਿਹਾ ਕਿ ਵਧੇਰੇ ਜਾਣਕਾਰੀ ਲਈ ਹੈਲਪ ਲਾਈਨ ਨੰਬਰ 7657825214 ਤੇ ਵੀ ਸੰਪਰਕ ਕੀਤਾ ਜਾ ਸਕਦਾ ਹੈ।