15.8 C
Jalandhar
Monday, January 26, 2026

ਨਵੇਂ ਸ਼ੈਸ਼ਨ ਲਈ ਦਾਖ਼ਲਾ ਮੁਹਿੰਮ ਦਾ ਹੋਇਆ ਆਗਾਜ਼

ਹੁਸ਼ਿਆਰਪੁਰ, 17 ਨਵੰਬਰ (ਨਿਊਜ਼ ਹੰਟ)- ਸਕੂਲ ਸਿੱਖਿਆ ਵਿਭਾਗ ਪੰਜਾਬ ਵੱਲੋਂ ਸਿੱਖਿਆ ਮੰਤਰੀ ਸ. ਪਰਗਟ ਸਿੰਘ ਦੀ ਅਗਵਾਈ ਅਤੇ ਸਿੱਖਿਆ ਸਕੱਤਰ ਅਜੋਏ ਸ਼ਰਮਾ ਦੀ ਦੇਖ ਰੇਖ ਹੇਠ ਜ਼ਿਲ੍ਹਾ ਹੁਸ਼ਿਆਰਪੁਰ ਦੇ 1228 ਪ੍ਰਾਇਮਰੀ ਸਕੂਲਾਂ ਵਿੱਚ ਪ੍ਰੀ-ਪ੍ਰਾਇਮਰੀ ਜਮਾਤਾਂ ਦੇ ਨੰਨੇ ਮੁੰਨੇ ਬਾਲਾਂ ਦੇ ਬਾਲ ਮੇਲਿਆਂ ਨਾਲ ਅੱਜ ਤੋਂ ਵਿੱਦਿਅਕ ਸੈਸ਼ਨ 2022-23 ਦੇ ਦਾਖਲਿਆਂ ਦੀ ਸ਼ੁਰੂਆਤ ਕਰ ਦਿੱਤੀ ਗਈ ਹੈ। ਬਾਲ ਮੇਲਿਆਂ ਵਿੱਚ ਜਿਥੇ ਬੱਚਿਆਂ ਦੇ ਮਾਪਿਆਂ ਅਤੇ ਸਮਾਜ ਦੇ ਵੱਖ ਵੱਖ ਵਰਗਾਂ ਨਾਲ ਸਬੰਧਤ ਮੈਂਬਰਾਂ ਨੇ ਬੇਹੱਦ ਉਤਸ਼ਾਹ ਨਾਲ ਸ਼ਿਰਕਤ ਕੀਤੀ ਉਥੇ ਹੀ ਸਿੱਖਿਆ ਅਧਿਕਾਰੀਆਂ ਵੱਲੋਂ ਵੀ ਸਕੂਲਾਂ ਦੇ ਦੌਰੇ ਕਰਕੇ ਅਧਿਆਪਕਾਂ, ਬੱਚਿਆਂ ਅਤੇ ਮਾਪਿਆਂ ਦੀ ਹੌਂਸਲਾ ਅਫਜ਼ਾਈ ਕੀਤੀ ਗਈ।
ਇੰਜੀ. ਸੰਜੀਵ ਗੌਤਮ ਵੱਲੋਂ ਅੱਜ ਭੁੰਗਾ ਬਲਾਕ ਸਰਕਾਰੀ ਐਲੀਮੈਂਟਰੀ ਸਕੂਲ ਤਾਜਪੁਰ ਕਲਾਂ, ਸਰਕਾਰੀ ਐਲੀਮੈਂਟਰੀ ਸਕੂਲ ਬਾਗ਼ਪੁਰ, ਸਰਕਾਰੀ ਐਲੀ. ਸਕੂਲ ਰਾਉਵਾਲ ਭਲਾਣਾ ਅਤੇ ਸਰਕਾਰੀ ਐਲੀ. ਸਕੂਲ ਬਰਿਆਣਾ ਵਿਖੇ ਬਾਲ ਮੇਲਿਆਂ ਵਿੱਚ ਸ਼ਿਰਕਤ ਕਰਦਿਆਂ ਸਕੂਲ ਪ੍ਰਬੰਧਕਾਂ ਦੀ ਭਰਪੂਰ ਸ਼ਲਾਘਾ ਕੀਤੀ। ਉਨ੍ਹਾਂ ਕਿਹਾ ਕਿ ਇਹ ਨੰਨ੍ਹੇ ਮੁੰਨੇ ਵਿਦਿਆਰਥੀ ਬੇਹੱਦ ਅਦਭੁਤ ਪ੍ਰਤਿਭਾ ਨਾਲ ਭਰਪੂਰ ਹਨ। ਉਨ੍ਹਾਂ ਕਿਹਾ ਕਿ ਅਜਿਹੇ ਉਪਰਾਲਿਆਂ ਨਾਲ ਬੱਚਿਆਂ ਨੂੰ ਆਪਣੀ ਕਲਾ ਹੋਰ ਨਿਖਾਰਨ ਦਾ ਮੌਕਾ ਮਿਲਦਾ ਹੈ ਅਤੇ ਉਨ੍ਹਾਂ ਵਿੱਚ ਆਤਮਵਿਸ਼ਵਾਸ਼ ਵਧਦਾ ਹੈ ਜੋ ਸ਼ਖਸ਼ੀਅਤ ਦੇ ਵਿਕਾਸ ਲਈ ਬੇਹੱਦ ਲਾਹੇਵੰਦ ਸਿੱਧ ਹੁੰਦਾ ਹੈ। ਉਨ੍ਹਾਂ ਦੱਸਿਆ ਕਿ ਕਿ ਜਿਲ੍ਹੇ ਦੇ ਸਰਕਾਰੀ ਸਕੂਲਾਂ ‘ਚ ਨਵੇਂ ਵਿੱਦਿਅਕ ਸੈਸ਼ਨ ਦੇ ਦਾਖਲਿਆਂ ਦੀ ਸ਼ੁਰੂਆਤ ਅੱਜ 17 ਨਵੰਬਰ ਤੋਂ ਕਰ ਦਿੱਤੀ ਗਈ ਹੈ।

ਬਾਲ ਮੇਲਿਆਂ ਵਿੱਚ ਪੜ੍ਹੋ ਪੰਜਾਬ ਪੜ੍ਹਾਓ ਪੰਜਾਬ ਟੀਮ ਅਤੇ ਪ੍ਰਥਮ ਟੀਮ ਵੱਲੋਂ ਵੀ ਆਪਣਾ ਪੂਰਾ ਸਹਿਯੋਗ ਦਿੱਤਾ ਗਿਆ। ਇਸ ਸਬੰਧੀ ਜਾਣਕਾਰੀ ਦਿੰਦੇ ਹੋਏ। ਹਰ ਸਕੂਲ ਵੱਲੋਂ ਪੰਜ ਸਟਾਲ ਲਗਾ ਕੇ ਵਿਦਿਆਰਥੀਆਂ ਦੇ ਸਰੀਰਕ, ਭਾਸ਼ਾਈ, ਬੌਧਿਕ ਅਤੇ ਰਚਨਾਤਮਕ ਵਿਕਾਸ ਦਾ ਪ੍ਰਦਰਸ਼ਨ ਕਰਨ ਦੇ ਨਾਲ ਨਾਲ ਵਿਦਿਆਰਥੀਆਂ ਦੇ ਰਿਪੋਰਟ ਕਾਰਡ ਮਾਪਿਆਂ ਨਾਲ ਸਾਂਝੇ ਕੀਤੇ ਗਏ। ਉਨ੍ਹਾਂ ਦੱਸਿਆ ਕਿ ਇਸ ਦੌਰਾਨ ਵਿਦਿਆਰਥੀਆਂ ਵੱਲੋਂ ਸੱਭਿਆਚਾਰਕ ਪੇਸ਼ਕਾਰੀਆਂ ਵੀ ਕੀਤੀਆਂ ਗਈਆਂ ਅਤੇ ਕਈ ਸਕੂਲਾਂ ਦੀਆਂ ਪੇਸ਼ਕਾਰੀਆਂ ਤੋਂ ਖੁਸ਼ ਹੋ ਕੇ ਪਿੰਡਾਂ ਦੇ ਸਰਪੰਚਾਂ ਅਤੇ ਪੰਚਾਂ ਵੱਲੋਂ ਬੱਚਿਆਂ ਨੂੰ ਨਕਦ ਇਨਾਮ ਵੀ ਦਿੱਤੇ ਗਏ। ਉਨ੍ਹਾਂ ਦੱਸਿਆ ਕਿ ਬਾਲ ਮੇਲਿਆਂ ਦਾ ਮੁੱਖ ਮਕਸਦ ਮਾਪਿਆਂ ਨੂੰ ਆਪਣੇ ਬੱਚਿਆਂ ਦਾ ਦਾਖਲਾ ਸਰਕਾਰੀ ਸਕੂਲਾਂ ਵਿੱਚ ਕਰਵਾਉਣ ਲਈ ਪ੍ਰੇਰਿਤ ਕਰਨਾ ਸੀ। ਮੇਲੇ ਦੌਰਾਨ ਮਾਪਿਆਂ ਦੇ ਵੀ ਰੌਚਕ ਮੁਲਾਬਲੇ ਕਰਵਾਏ ਗਏ।

ਸ. ਸੁਖਵਿੰਦਰ ਸਿੰਘ ਉਪ ਜਿਲ੍ਹਾ ਸਿੱਖਿਆ ਅਫ਼ਸਰ (ਐਲੀ. ਸਿੱ.) ਨੇ ਦੱਸਿਆ ਕਿ ਬਾਲ ਮੇਲਿਆਂ ਦੌਰਾਨ ਜਿੱਥੇ ਬੱਚਿਆਂ ਦੇ ਵੱਖ-ਵੱਖ ਮੁਕਾਬਲੇ ਕਰਵਾਏ ਗਏ ਉਥੇ ਹੀ ਬੱਚਿਆਂ ਦੇ ਮਾਪਿਆਂ ਦੇ ਵੀ ਵੱਖ-ਵੱਖ ਮੁਕਾਬਲੇ ਆਯੋਜਿਤ ਕੀਤੇ ਗਏ ਅਤੇ ਜੇਤੂ ਮਾਪਿਆਂ ਨੂੰ ਵੀ ਸਨਮਾਨ ਚਿੰਨ੍ਹ ਨਾਲ ਸਨਮਾਨਿਤ ਕੀਤਾ ਗਿਆ।
ਜ਼ਿਕਰਯੋਗ ਹੈ ਕਿ ਇਸ ਮੌਕੇ ਉਕਤ ਸਕੂਲਾਂ ਵਿੱਚ ਚਲ ਰਹੇ ਵੱਖ ਵੱਖ ਨਿਰਮਾਣ ਕਾਰਜਾਂ ਦਾ ਜ਼ਾਇਜ਼ਾ ਵੀ ਲਿਆ ਗਿਆ।
ਇਸ ਮੌਕੇ ਹੋਰਨਾਂ ਤੋਂ ਇਲਾਵਾ ਹਰਮਿੰਦਰ ਸਿੰਘ ਜਿਲ੍ਹਾ ਕੁਆਡੀਨੇਟਰ ਪੜ੍ਹੋ ਪੰਜਾਬ, ਪੜ੍ਹਾਉ ਪੰਜਾਬ, ਅਮਨ ਕੁਮਾਰ, ਸਮਰਜੀਤ ਸਿੰਘ ਜਿਲ੍ਹਾ ਮੀਡੀਆ ਕੁਆਡੀਨੇਟਰ, ਯੋਗੇਸ਼ਵਰ ਸਲਾਰੀਆ ਸ਼ੋਸ਼ਲ ਮੀਡੀਆ ਕੁਆਡੀਨੇਟਰ, ਨਰਿੰਦਰ ਸਿੰਘ ਜੇ. ਈ., ਚੰਦਰ ਪ੍ਰਕਾਸ਼ ਸਿੰਘ ਸੈਣੀ ਆਦਿ ਹਾਜ਼ਰ ਸਨ।

Related Articles

LEAVE A REPLY

Please enter your comment!
Please enter your name here

Stay Connected

0FansLike
3,912FollowersFollow
22,800SubscribersSubscribe
- Advertisement -spot_img

Latest Articles