20.4 C
Jalandhar
Friday, November 22, 2024

ਨੋਜਵਾਨਾਂ ਨੂੰ ਇੱਕ ਨਵੀਂ ਸੇਧ ਦੇ ਰਹੇ ਹਨ ਜਿਲ੍ਹਾ ਪਠਾਨਕੋਟ ਵਿਖੇ ਚਲ ਰਹੇ ਓਟ ਕਲੀਨਿਕ |

ਪਠਾਨਕੋਟ, 24 ਜੂਨ ( ਨਿਊਜ਼ ਹੰਟ ) :

ਪੰਜਾਬ ਸਰਕਾਰ ਵੱਲੋਂ ਨੋਜਵਾਨਾਂ ਨੂੰ ਨਸ਼ੇ ਤੋਂ ਮੁਕਤੀ ਦਿਲਾਉਂਣ ਲਈ ਵਿਸ਼ੇਸ ਉਪਰਾਲੇ ਕੀਤੇ ਜਾ ਰਹੇ ਹਨ, ਜਿਸ ਅਧੀਨ ਜਿੱਥੇ ਸਰਕਾਰ ਡੇਪੋ ਬਣਾ ਕੇ ਨੋਜਵਾਨਾਂ ਨੂੰ ਨਸ਼ੇ ਤੋਂ ਦੂਰ ਰਹਿਣ ਲਈ ਪ੍ਰੇਰਿਤ ਕੀਤਾ ਜਾ ਰਿਹਾ ਹੈ, ਉੱਥੇ ਹੀ ਓਟ ਕਲੀਨਿਕ ਖੋਲ ਕੇ ਨੋਜਵਾਨਾਂ ਨੂੰ ਨਸ਼ੇ ਦੀ ਦਲਦਲ ਤੋਂ ਬਾਹਰ ਕੱਢਣ ਵਿੱਚ ਸਹਾਇਤਾਂ ਕਰ ਰਹੇ ਹਨ। ਪੰਜਾਬ ਸਰਕਾਰ ਵੱਲੋਂ ਜਿਲ੍ਹੇ ਅੰਦਰ ਚਲਾਏ ਜਾ ਰਹੇ ਓਟ ਕਲੀਨਿਕ ਨਸ਼ੇ ਦਾ ਤਿਆਗ ਕਰਨ ਲਈ ਨੋਜਵਾਨਾਂ ਲਈ ਕਿਸੇ ਵਰਦਾਨ ਤੋਂ ਘੱਟ ਨਹੀਂ ਹਨ।
ਜਿਕਰਯੋਗ ਹੈ ਕਿ ਜਿਲ੍ਹਾ ਪਠਾਨਕੋਟ ਵਿੱਚ ਇਸ ਸਮੇਂ ਸਿਵਲ ਹਸਪਤਾਲ ਪਠਾਨਕੋਟ ਵਿਖੇ ਓਟ ਕਲੀਨਿਕ ਚਲਾਇਆ ਜਾ ਰਿਹਾ ਹੈ ਇਸ ਤੋਂ ਇਲਾਵਾ ਜਿਲ੍ਹਾ ਪਠਾਨਕੋਟ ਵਿੱਚ ਘਰੋਟਾ, ਨਰੋਟ ਜੈਮਲ ਸਿੰੰਘ ਅਤੇ ਬੰਧਾਨੀ ਵਿਖੇ ਵੀ ਇਹ ਕਲੀਨਿਕ ਚਲਾਏ ਜਾ ਰਹੇ ਹਨ ਜੋ ਕਿ ਨੋਜਵਾਨਾਂ ਨੂੰ ਇੱਕ ਨਵੀਂ ਸੇਧ ਦੇ ਰਹੇ ਹਨ।
ਜਾਣਕਾਰੀ ਦਿੰਦਿਆਂ ਡਾ. ਹਰਵਿੰਦਰ ਸਿੰਘ ਸਿਵਲ ਸਰਜਨ ਪਠਾਨਕੋਟ ਨੇ ਦੱਸਿਆ ਕਿ ਅਗਸਤ 2018 ਦੋਰਾਨ ਜਿਲ੍ਹਾ ਪਠਾਨਕੋਟ ਵਿਖੇ ਓਟ ਸੈਂਟਰ ਖੋਲੇ ਗਏ ਸਨ ਅਤੇ ਇਸ ਓਟ ਸੈਂਟਰਾਂ ਵਿੱਚ ਹੁਣ ਤੱਕ ਕਰੀਬ 1250 ਨੋਜਵਾਨ ਦਵਾਈ ਖਾਂ ਕੇ ਨਸ਼ੇ ਤੋਂ ਮੁਕਤੀ ਪਾ ਚੁੱਕੇ ਹਨ। ਇਸ ਤੋਂ ਇਲਾਵਾ ਘਰੋਟਾ ਵਿਖੇ 320, ਨਰੋਟ ਜੈਮਲ ਸਿੰਘ ਵਿਖੇ  93  ਅਤੇ ਬੰਧਾਨੀ  ਤੋਂ  6 ਲੋਕ ਅਪਣਾ ਇਲਾਜ ਕਰਵਾ ਚੁੱਕੇ ਹਨ। ਇਸ ਤਰ੍ਹਾਂ ਉਪਰੋਕਤ ਓਟ ਕਲੀਨਿਕਾਂ ਤੋਂ ਹੁਣ ਤੱਕ 1669 ਲੋਕ ਅਪਣਾ ਇਲਾਜ ਕਰਵਾ ਚੁੱਕੇ ਹਨ। ਇਨ੍ਹਾਂ ਸੈਂਟਰਾਂ ਵਿੱਚ ਰੋਗੀਆਂ ਦਾ ਇਲਾਜ ਕੀਤਾ ਜਾਂਦਾ ਹੈ , ਨਸ਼ਾ ਛੱਡਣ ਵਾਲੇ ਨੋਜਵਾਨਾਂ ਨੂੰ ਦਵਾਈ ਦਿੱਤੀ ਜਾਂਦੀ ਹੈ ਅਤੇ ਇਸ ਤੋਂ ਇਲਾਵਾ ਨਸ਼ਾ ਛੱਡਣ ਦੇ ਲਈ ਕਲੀਨਿਕ ਵਿੱਚ ਆਉਂਣ ਵਾਲੇ ਨੋਜਵਾਨਾਂ ਨਾਲ ਕਾਊਂਸÇਲੰਗ ਵੀ ਕੀਤੀ ਜਾਂਦੀ ਹੈ।
ਉਨ੍ਹਾਂ ਕਿਹਾ ਕਿ ਨਸ਼ਾ ਵਿਅਕਤੀ ਨੂੰ ਸਰੀਰਕ ਤੌਰ ਤੇ ਪੂਰੀ ਤਰਾਂ ਕਮਜ਼ੋਰ ਕਰ ਦਿੰਦਾ ਹੈ,ਜਿਸ ਨਾਲ ਸਰੀਰ ਦੀ ਬਿਮਾਰੀਆਂ ਨਾਲ ਲੜਨ ਦੀ ਸਮਰੱਥਾ ਨਸ਼ਟ ਹੋ ਜਾਂਦੀ ਹੈ।ਉਨਾਂ ਕਿਹਾ ਕਿ ਨਸ਼ਿਆ ਦੇ ਸੇਵਨ ਨਾਲ ਤਬਾਹ ਹੋ ਰਹੀ ਨੌਜਵਾਨੀ ਨੂੰ ਬਚਾਉਣ ਲਈ ਜ਼ਰੂਰੀ ਹੈ ਕਿ ਬੱਚਿਆਂ ਨੂੰ ਨਸ਼ਿਆਂ ਵੱਲ ਜਾਣ ਤੋਂ ਰੋਕਿਆ ਜਾਵੇ। ਉਨਾਂ ਕਿਹਾ ਕਿ ਨਸ਼ੇ ਦਾ ਆਦੀ ਵਿਅਕਤੀ ਕਈ ਵਾਰ ਸੰਗੀਨ ਅਪਰਾਧ ਕਰਦਾ ਹੈ ਅਤੇ ਜਿਸ ਨਾਲ ਜਿੰਦਗੀ ਤਬਾਹ ਹੋ ਜਾਂਦੀ ਹੈ। ਉਨਾਂ ਕਿਹਾ ਕਿ ਨਸ਼ਾ ਰੋਕੂ ਮੁਹਿੰਮ ਵਿੱਚ ਗ੍ਰਾਮ ਪੰਚਾਇਤਾਂ ਬਹੁਤ ਵੱਡਾ ਰੋਲ ਨਿਭਾ ਸਕਦੀਆਂ ਹਨ ਕਿਉਂਕਿ ਪੰਚਾਇਤਾਂ ਨੂੰ ਪਿੰਡ ਦੇ ਹਰੇਕ ਵਸਨੀਕ ਬਾਰੇ ਪੂਰੀ ਜਾਣਕਾਰੀ ਹੁੰਦੀ ਹੈ। ਉਨਾਂ ਕਿਹਾ ਕਿ  ਨਸ਼ਿਆਂ ਨਾਲ ਪੀੜਤ ਨੌਜਵਾਨਾਂ ਨਾਲ ਸਖਤੀ ਕਰਨ ਦੇ ਨਾਲ ਨਾਲ ਸਮਝਾਉਣ ਦੀ ਬਹੁਤ ਜ਼ਰੂਰਤ ਹੈ।ਉਨਾਂ ਕਿਹਾ ਕਿ ਜੇਕਰ ਘਰ ਘਰ ਤੋਂ ਨਸ਼ਾ ਖਤਮ ਕਰਨਾ ਹੈ ਤਾਂ ਸਾਨੂੰ ਘਰ ਘਰ ਤੋਂ ਹੀ ਨਸ਼ਿਆਂ ਦੇ ਮਾਰੂ ਪ੍ਰਭਾਵਾਂ ਪ੍ਰਤੀ ਜਾਗਰੁਕਤਾ ਕਰਨਾ ਹੋਵੇਗਾ। ਉਨਾਂ ਕਿਹਾ ਕਿ ਜੇਕਰ ਕਿਸੇ ਪਰਿਵਾਰ ਦਾ ਕੋਈ ਵੀ ਬੱਚਾ ਨਸ਼ੇ ਦਾ ਆਦੀ ਹੋ ਗਿਆ ਹੈ ਤਾਂ ਉਸ ਨੂੰ ਛੁਪਾਉਣ ਦੀ ਬਿਜਾਏ ਮਨੋਚਕਿਤਸਕ ਡਾਕਟਰ ਕੋਲ ਲਿਜਾ ਕੇ ਇਲਾਜ ਕਰਵਾਇਆ ਜਾਵੇ । ਉਨਾਂ ਕਿਹਾ ਕਿ ਜੇਕਰ ਅਸੀਂ ਨਸ਼ਿਆਂ ਖਿਲਾਫ ਹੁਣ ਵੀ ਨਾਂ ਜਾਗੇ ਤਾਂ ਬਹੁਤ ਦੇਰ ਹੋ ਜਾਵੇਗੀ ਜਿਸ ਦਾ ਬਾਅਦ ਵਿੱਚ ਬਹੁਤ ਪਛਤਾਵਾ ਹੋਵੇਗਾ।ਉਨਾਂ ਕਿਹਾ ਕਿ ਨੌਜਵਾਨਾਂ ਨੂੰ ਨਸ਼ਿਆਂ ਦੀ ਦਲਦਲ ਤੋਂ ਬਚਾਉਣ ਲਈ ਸਾਨੂੰ ਸਾਰਿਆਂ ਨੂੰ ਰਲ ਮਿਲ ਕੇ ਹੰਭਲਾ ਮਾਰਨਾ ਹੋਵੇਗਾ।

Related Articles

LEAVE A REPLY

Please enter your comment!
Please enter your name here

Stay Connected

0FansLike
3,912FollowersFollow
22,100SubscribersSubscribe
- Advertisement -spot_img

Latest Articles