ਜਲੰਧਰ, 10 ਅਗਸਤ ( ਨਿਊਜ਼ ਹੰਟ )- ਸ਼ਹਿਰ ਵਿੱਚ ਸੁਰੱਖਿਆ ਪੁਖ਼ਤਾ ਪ੍ਰਬੰਧਾਂ ਨੂੰ ਯਕੀਨੀ ਬਣਾਉਣ ਅਤੇ ਫੀਲਡ ਅਧਿਕਾਰੀਆਂ ਨੂੰ ਉਤਸ਼ਾਹਿਤ ਕਰਨ ਦੇ ਮੰਤਵ ਨਾਲ ਪੁਲਿਸ ਕਮਿਸ਼ਨਰ ਗੁਰਪ੍ਰੀਤ ਸਿੰਘ ਭੁੱਲਰ ਵੱਲੋਂ ਮੰਗਲਵਾਰ ਸ਼ਾਮ ਨੂੰ ਸ਼ਹਿਰ ਦਾ ਦੌਰਾ ਕੀਤਾ ਗਿਆ, ਜਿਥੇ ਉਨ੍ਹਾਂ ਚੈਕ ਪੁਆਇੰਟਾਂ ‘ਤੇ ਸ਼ੱਕੀ ਵਿਅਕਤੀਆਂ ਅਤੇ ਗਤੀਵਿਧੀਆਂ ਦੀ ਜਾਂਚ ਕਿਵੇਂ ਕੀਤੀ ਜਾਵੇ, ਸਬੰਧੀ ਅਧਿਕਾਰੀਆਂ ਨੂੰ ਵਿਅਕਤੀਗਤ ਤੌਰ ‘ਤੇ ਜਾਣਕਾਰੀ ਦਿੱਤੀ।
ਪੁਲਿਸ ਕਮਿਸ਼ਨਰ, ਜਿਨ੍ਹਾਂ ਨਾਲ ਡਿਪਟੀ ਕਮਿਸ਼ਨਰ ਪੁਲਿਸ ਗੁਰਮੀਤ ਸਿੰਘ ਵੀ ਮੌਜੂਦ ਸਨ, ਨੇ ਦੁਆਬਾ ਚੌਕ, ਸੋਡਲ ਚੌਕ, ਵਰਕਸ਼ਾਪ ਚੌਕ, ਬਸਤੀ ਬਾਵਾ ਖੇਲ ਅਤੇ ਹੋਰ ਪ੍ਰਮੁੱਖ ਥਾਵਾਂ ਦਾ ਦੌਰਾ ਕੀਤਾ ਅਤੇ ਇਨ੍ਹਾਂ ਥਾਵਾਂ ‘ਤੇ ਤਾਇਨਾਤ ਪੁਲਿਸ ਕਰਮਚਾਰੀਆਂ ਨਾਲ ਗੱਲਬਾਤ ਕੀਤੀ। ਸ਼੍ਰੀ ਭੁੱਲਰ ਨੇ ਅਧਿਕਾਰੀਆਂ ਨੂੰ ਚੌਕਸ ਰਹਿਣ ਲਈ ਕਿਹਾ ਤਾਂ ਜੋ ਜੇਕਰ ਕੋਈ ਵੀ ਸ਼ੱਕੀ ਹੋਵੇ ਤਾਂ ਉਨ੍ਹਾਂ ਦੀ ਨਜ਼ਰ ਤੋਂ ਬਚ ਨਾ ਸਕੇ । ਉਨ੍ਹਾਂ ਸ਼ਹਿਰ ਵਿੱਚੋਂ ਲੰਘਣ ਵਾਲੇ ਅੰਤਰਰਾਜੀ ਵਾਹਨਾਂ ਦੀ ਵਿਸ਼ੇਸ਼ ਤੌਰ ‘ਤੇ ਚੈਕਿੰਗ ਕਰਨ ‘ਤੇ ਜ਼ੋਰ ਦਿੱਤਾ।
ਪੁਲਿਸ ਕਮਿਸ਼ਨਰ ਨੇ ਕਿਸੇ ਵੀ ਕੀਮਤ ‘ਤੇ ਕਾਨੂੰਨ ਵਿਵਸਥਾ ਦੀ ਸਥਿਤੀ ਨੂੰ ਕਾਇਮ ਰੱਖਣ ਤੋਂ ਇਲਾਵਾ ਆਜ਼ਾਦੀ ਦਿਹਾੜੇ ਦੇ ਸਮਾਗਮਾਂ ਦੌਰਾਨ ਪੁਖ਼ਤਾ ਸੁਰੱਖਿਆ ਪ੍ਰਬੰਧਾਂ ਨੂੰ ਯਕੀਨੀ ਬਣਾਉਣ ਲਈ ਆਪਣੀ ਵਚਨਬੱਧਤਾ ਨੂੰ ਦੁਹਰਾਇਆ
