24 ਮਈ : ( ਨਿਊਜ਼ ਹੰਟ )
1. ਵੀਡਿਓ ਕਾਨਫਰੰਸਿੰਗ ਰਾਹੀਂ ਪੰਜਾਬ ਬਿਊਰੋ ਆਫ ਇਨਵੈਸਟਮੈਂਟ ਪ੍ਰਮੋਸ਼ਨ (ਪੀ.ਬੀ.ਆਈ.ਪੀ.) ਦੇ ਬੋਰਡ ਆਫ ਗਵਰਨਰਜ਼ ਦੀ ਤੀਜੀ ਮੀਟਿੰਗ ਦੀ ਪ੍ਰਧਾਨਗੀ ਕਰਦਿਆਂ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਨੇ ਇਨਵੈਸਟ ਪੰਜਾਬ ਨੂੰ ਅਜਿਹਾ ਮਾਡਲ ਤਿਆਰ ਕਰਨ ਲਈ ਆਖਿਆ ਹੈ ਜਿੱਥੇ ਕੇਸ ਆਧਾਰਤ ਉਦਯੋਗਾਂ ਦੀਆਂ ਲੋੜਾਂ ਅਨੁਸਾਰ ਉਦਯੋਗਾਂ ਨੂੰ ਪ੍ਰੋਤਸਾਹਨ ਦਿੱਤੇ ਜਾਣ।
2. ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਨੇ ਉਦਯੋਗ ਅਤੇ ਵਣਜ ਵਿਭਾਗ ਦੇ ਕੰਮਕਾਜ ਦੀ ਸਮੀਖਿਆ ਕੀਤੀ ਅਤੇ ਉਦਯੋਗੀਕਰਨ ਨੂੰ ਹੁਲਾਰਾ ਦੇਣ ਅਤੇ ਪੰਜਾਬ ਨੂੰ ਦੇਸ਼ ਦੇ ਸਨਅਤੀ ਨਕਸ਼ੇ ਦੇ ਸਿਖਰ ਉਤੇ ਪਹੁੰਚਾਣ ਲਈ ਪੂਰਨ ਸਹਿਯੋਗ ਦਾ ਵਿਸ਼ਵਾਸ ਦਿਵਾਇਆ। ਉਨ੍ਹਾਂ ਨੇ ਕੋਵਿਡ ਸੰਕਟ ਵਿੱਚ ਸੂਬਾ ਸਰਕਾਰ ਨੂੰ ਸਹਾਇਤਾ ਦੇਣ ਲਈ ਉਦਯੋਗਪਤੀਆਂ ਦਾ ਧੰਨਵਾਦ ਕੀਤਾ।