ਇਸ ਹਫਤੇ ਲਗਾਤਾਰ ਤੀਜੀ ਕਾਰਵਾਈ ਕਰਦਿਆਂ ਪੰਜਾਬ ਪੁਲਿਸ ਨੇ ਗੁਰਦਾਸਪੁਰ ਤੋਂ ਸਰਹੱਦੀ ਜਿਲੇ ਦੇ ਪਿੰਡ ਸਲੇਮਪੁਰ ਅਰਾਈਆਂ ਤੋਂ ਇੱਕ ਬੋਰੀ ਵਿੱਚ ਛੁਪਾਏ ਹੋਏ ਚਾਰ ਹੈਂਡ ਗ੍ਰਨੇਡ ਅਤੇ ਇੱਕ ਹੋਰ ਟਿਫਿਨ ਬੰਬ ਬਰਾਮਦ ਕੀਤਾ ਹੈ। ਇਸ ਤੋਂ ਪਹਿਲਾਂ ਪੁਲੀਸ ਨੇ ਪਾਕਿਸਤਾਨ-ਆਈਐਸਆਈ ਦੀ ਹਮਾਇਤ ਪ੍ਰਾਪਤ ਦੋ ਅੱਤਵਾਦੀ ਗੁੱਟਾਂ ਦਾ ਪਰਦਾਫਾਸ਼ ਕੀਤਾ ਸੀ।
