ਡੀਜੀਪੀ ਪੰਜਾਬ ਇਕਬਾਲ ਪ੍ਰੀਤ ਸਿੰਘ ਸਹੋਤਾ ਨੇ ਦੱਸਿਆ ਕਿ ਨਸ਼ਿਆਂ ਵਿਰੁੱਧ ਚੱਲ ਰਹੀ ਮੁਹਿੰਮ ਤਹਿਤ, ਪੰਜਾਬ ਪੁਲਿਸ ਨੇ ਮੋਗਾ ਦੇ ਧਰਮਕੋਟ ਸਬ-ਡਵੀਜਨ ਦੇ ਬੱਦੂਵਾਲ ਬਾਈਪਾਸ ‘ਤੇ ਸਥਿਤ ਇੱਕ ਗੋਦਾਮ ਤੋਂ 1800 ਕਿਲੋ ਵਜ਼ਨ ਵਾਲੀਆਂ ਭੁੱਕੀ ਦੀਆਂ 90 ਬੋਰੀਆਂ ਬਰਾਮਦ ਕੀਤੀਆਂ ਹਨ। ਪੁਲੀਸ ਨੇ ਗੋਦਾਮ ਵਿੱਚੋਂ ਇੱਕ ਟਰੱਕ ਅਤੇ ਇੱਕ ਐਮਯੂਵੀ ਜ਼ਾਈਲੋ ਨੂੰ ਵੀ ਕਬਜ਼ੇ ਵਿੱਚ ਲਿਆ ਹੈ।