ਮੁੱਖ ਮੰਤਰੀ ਚਰਨਜੀਤ ਸਿੰਘ ਚੰਨੀ ਨੇ ਤਲਵੰਡੀ ਸਾਬੋ ਵਿਖੇ ਇਕ ਵਿਸ਼ਾਲ ਇਕੱਠ ਨੂੰ ਸੰਬੋਧਨ ਕਰਦਿਆਂ ਇਥੇ ਵਿਰਾਸਤੀ ਮਾਰਗ ਬਣਾਉਣ ਦਾ ਐਲਾਨ ਕੀਤਾ। ਇਸ ਤੋਂ ਇਲਾਵਾ ਮੁੱਖ ਮੰਤਰੀ ਨੇ ਹਲਕੇ ਦੇ ਵਿਕਾਸ ਲਈ 15 ਕਰੋੜ, ਪੇਂਡੂ ਸੜਕਾਂ ਲਈ 5 ਕਰੋੜ ਅਤੇ ਰਾਮਾਮੰਡੀ ਵਿਖੇ 50 ਬਿਸਤਰਿਆਂ ਦਾ ਹਸਪਤਾਲ ਬਣਾਉਣ ਦਾ ਐਲਾਨ ਵੀ ਕੀਤਾ।
