ਵਿਧਾਨ ਸਭਾ ਚੋਣਾਂ 2022 ਦੇ ਮੱਦੇਨਜ਼ਰ ਮੁੱਖ ਚੋਣ ਅਫ਼ਸਰ ਪੰਜਾਬ ਡਾ. ਐਸ.ਕਰੁਣਾ ਰਾਜੂ ਨੇ ਸੂਬੇ ਦੇ ਸਾਰੇ ਰਿਟਰਨਿੰਗ ਅਫ਼ਸਰਾਂ ਨਾਲ ਵਿਧਾਨ ਸਭਾ ਚੋਣਾਂ ਦੀਆਂ ਤਿਆਰੀਆਂ ਸਬੰਧੀ ਆਨਲਾਈਨ ਮੀਟਿੰਗ ਕੀਤੀ। ਰਿਟਰਨਿੰਗ ਅਫ਼ਸਰ ਤੋਂ ਚੋਣਾਂ ਸਬੰਧੀ ਕੀਤੀਆਂ ਗਈਆਂ ਤਿਆਰੀਆਂ ਦਾ ਜਾਇਜ਼ਾ ਲੈਣ ਉਪਰੰਤ ਉਨ੍ਹਾਂ ਸਮੂਹ ਅਧਿਕਾਰੀਆਂ ਨੂੰ ਹਦਾਇਤ ਕੀਤੀ ਕਿ ਹਰੇਕ ਪੋਲਿੰਗ ਬੂਥ ਤੇ ਭਾਰਤ ਚੋਣ ਕਮਿਸ਼ਨ ਦੀਆਂ ਹਦਾਇਤਾਂ ਅਨੁਸਾਰ ਕੀਤੇ ਜਾਣ ਵਾਲੇ ਪ੍ਰਬੰਧਾਂ ਨੂੰ ਯਕੀਨੀ ਬਨਾਉਣ।
