ਕਾਮਰਸ ਵਿਦਿਆਰਥੀਆਂ ਨੂੰ ਸਕੂਲ, ਕਾਲਜ ਅਤੇ ਯੂਨੀਵਰਸਿਟੀ ਪੱਧਰ ‘ਤੇ ਕੈਰੀਅਰ ਕੌਂਸਲਿੰਗ ਅਤੇ ਸਿੱਖਿਆ ਪ੍ਰਦਾਨ ਕਰਨ ਲਈ ਸਕੂਲ ਸਿੱਖਿਆ ਅਤੇ ਉਚੇਰੀ ਸਿੱਖਿਆ ਵਿਭਾਗਾਂ ਨੇ ਇੰਸਟੀਚਿਊਟ ਆਫ਼ ਚਾਰਟਰਡ ਅਕਾਊਂਟੈਂਟਸ ਆਫ਼ ਇੰਡੀਆ, ਨਵੀਂ ਦਿੱਲੀ (ਆਈਸੀਏਆਈ) ਨਾਲ ਸਮਝੌਤਾ ਸਹੀਬੱਧ ਕੀਤਾ। ਇਸ ਮੌਕੇ ਸਿੱਖਿਆ ਤੇ ਉਚੇਰੀ ਸਿੱਖਿਆ ਮੰਤਰੀ ਪਰਗਟ ਸਿੰਘ ਨੇ ਕਿਹਾ ਕਿ ਇਹ ਪਹਿਲਕਦਮੀ ਵਿਦਿਆਰਥੀਆਂ ਨੂੰ ਕਾਮਰਸ ਸਿੱਖਿਆ ਦੇ ਹੁਨਰ ਨਿਖਾਰਨ ਦੇ ਨਾਲ-ਨਾਲ ਬਿਹਤਰ ਕਰੀਅਰ ਸਬੰਧੀ ਫੈਸਲੇ ਲੈਣ ਵਿੱਚ ਸਹਾਈ ਹੋਵੇਗੀ।
