ਮੁੱਖ ਮੰਤਰੀ ਚਰਨਜੀਤ ਸਿੰਘ ਚੰਨੀ ਨੇ ਵੀਰਵਾਰ ਨੂੰ ਪ੍ਰਸਿੱਧ ਸਿੱਖ ਕ੍ਰਾਂਤੀਕਾਰੀ ਬਾਬਾ ਮਹਾਰਾਜ ਸਿੰਘ ਜੀ, ਜੋ ਕਿ ਜੰਗ-ਏ-ਆਜ਼ਾਦੀ ਦੇ ਪਹਿਲੇ ਸ਼ਹੀਦ ਸਨ, ਦੇ ਬੁੱਤ ਦਾ ਉਦਘਾਟਨ ਜ਼ਿਲਾ ਲੁਧਿਆਣਾ ਦੇ ਪਿੰਡ ਰੱਬੋਂ ਉੱਚੀ ਵਿਖੇ ਕੀਤਾ। ਮੁੱਖ ਮੰਤਰੀ ਨੇ ਲੋਕਾਂ ਨੂੰ ਦੇਸ਼ ਦੀ ਏਕਤਾ ਤੇ ਅਖੰਡਤਾ ਲਈ ਜੂਝਣ ਹਿੱਤ ਪ੍ਰੇਰਦੇ ਹੋਏ ਆਜ਼ਾਦੀ ਦੀ ਜੰਗ ਦੇ ਇਸ ਪਹਿਲੇ ਸ਼ਹੀਦ ਦੁਆਰਾ ਦਿਖਾਏ ਰਸਤੇ ਉੱੇਤੇ ਚੱਲਣ ਲਈ ਕਿਹਾ।
