ਸੂਬੇ ਦੇ ਨਾਗਰਿਕਾਂ ਨੂੰ ਬਿਹਤਰ ਸਿਹਤ ਸਹੂਲਤਾਂ ਪ੍ਰਦਾਨ ਕਰਨ ਦੇ ਉਦੇਸ਼ ਨਾਲ ਮੁੱਖ ਮੰਤਰੀ ਚਰਨਜੀਤ ਸਿੰਘ ਨੇ ਮੋਹਾਲੀ ਦੇ ਸੈਕਟਰ-66 ਵਿੱਚ 350 ਬਿਸਤਰਿਆਂ ਵਾਲੇ ਅਤਿ-ਆਧੁਨਿਕ ਸਿਵਲ ਹਸਪਤਾਲ ਦੀ ਇਮਾਰਤ ਦਾ ਨੀਂਹ ਪੱਥਰ ਰੱਖਿਆ, ਜਿਸ ਦਾ ਨਾਮ ਸਾਹਿਬਜ਼ਾਦਾ ਅਜੀਤ ਸਿੰਘ ਸਿਵਲ ਹਸਪਤਾਲ ਮੋਹਾਲੀ ਰੱਖਿਆ ਜਾਵੇਗਾ। ਮੁੱਖ ਮੰਤਰੀ ਚੰਨੀ ਵੱਲੋਂ ਸ਼ਹਿਰ ਦੇ ਸਰਵਪੱਖੀ ਵਿਕਾਸ ਲਈ 10 ਕਰੋੜ ਰੁਪਏ ਦੀ ਰਾਸ਼ੀ ਪ੍ਰਵਾਨ, ਸੈਕਟਰ-78 ਦੇ ਖੇਡ ਸਟੇਡੀਅਮ ਵਿੱਚ ਸਿੰਥੈਟਿਕ ਟਰੈਕ ਵਿਛਾਉਣ ਲਈ 7 ਕਰੋੜ ਰੁਪਏ ਨੂੰ ਮਨਜ਼ੂਰੀ ਅਤੇ ਸਨੇਟਾ ਅਤੇ ਘੜੂੰਆਂ ਦੀਆਂ ਡਿਸਪੈਸਰੀਆਂ ਨੂੰ ਕ੍ਰਮਵਾਰ ਪੀ.ਐਚ.ਸੀ. ਅਤੇ ਸੀ.ਐਚ.ਸੀ. ਵਜੋਂ ਅਪਗ੍ਰੇਡ ਕਰਨ ਦਾ ਐਲਾਨ।
