ਖੇਤੀਬਾੜੀ ਮੰਤਰੀ ਸ: ਰਣਦੀਪ ਸਿੰਘ ਨਾਭਾ ਨੇ ਵੀਡੀਓ ਕਾਨਫਰੰਸਿੰਗ ਰਾਹੀਂ ਡੀਏਪੀ ਦੀ ਉਪਲਬਧਤਾ ਦਾ ਜਾਇਜ਼ਾ ਲੈਂਦੇ ਦੱਸਿਆ ਕਿ ਖੇਤੀਬਾੜੀ ਵਿਭਾਗ ਨੇ ਅਧਿਕਾਰੀਆਂ ਦੀ ਇੱਕ ਵਿਸ਼ਸ਼ ਟੀਮ ਦਾ ਗਠਨ ਕੀਤਾ ਹੈ ਜੋ ਦਿੱਲੀ ਵਿੱਚ ਰਹਿ ਕੇ ਭਾਰਤ ਸਰਕਾਰ ਨਾਲ ਬਿਹਤਰ ਤਾਲਮੇਲ ਬਣਾਏਗੀ ਤਾਂ ਜੋ ਪੰਜਾਬ ਵਿੱਚ ਡੀਏਪੀ ਦੀ ਉਪਲਬਧਤਾ ਸਬੰਧੀ ਮੰਗ ਨੂੰ ਸੁੱਚਜੇ ਢੰਗ ਨਾ ਪੂਰਾ ਕੀਤਾ ਜਾ ਸਕੇ।
