ਸ. ਚਰਨਜੀਤ ਸਿੰਘ ਚੰਨੀ ਨੇ ਪੰਜਾਬ ਦੇ ਮੁੱਖ ਮੰਤਰੀ ਵਜੋਂ ਅਹੁਦਾ ਸੰਭਾਲਣ ਤੋਂ ਬਾਅਦ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨਾਲ ਮੁਲਾਕਾਤ ਕੀਤੀ। ਪ੍ਰਧਾਨ ਮੰਤਰੀ ਨੇ ਮੁੱਖ ਮੰਤਰੀ ਨੂੰ ਭਰੋਸਾ ਦਿਵਾਇਆ ਕਿ ਉਹ ਖੁਰਾਕ ਅਤੇ ਜਨਤਕ ਵੰਡ ਮੰਤਰਾਲੇ ਨਾਲ ਗੱਲਬਾਤ ਕਰਕੇ ਝੋਨੇ ਦੀ ਖਰੀਦ ਮਸਲੇ ਦਾ ਜਲਦੀ ਹੱਲ ਕਰਨਗੇ। ਮੁੱਖ ਮੰਤਰੀ ਨੇ ਪ੍ਰਧਾਨ ਮੰਤਰੀ ਨੂੰ ਇਹ ਵੀ ਅਪੀਲ ਕੀਤੀ ਕਿ ਉਹ ਕਿਸਾਨਾਂ ਨਾਲ ਗੱਲਬਾਤ ਮੁੜ ਸ਼ੁਰੂ ਕਰਕੇ ਖੇਤੀ ਸੰਕਟ ਨੂੰ ਤੁਰੰਤ ਹੱਲ ਕਰਨ। ਉਨ੍ਹਾਂ ਨਾਲ ਹੀ ਪ੍ਰਧਾਨ ਮੰਤਰੀ ਨੂੰ ਕਰਤਾਰਪੁਰ ਲਾਂਘੇ ਨੂੰ ਮੁੜ ਖੋਲ੍ਹਣ ਦੀ ਬੇਨਤੀ ਕੀਤੀ।