ਮੁੱਖ ਮੰਤਰੀ ਚਰਨਜੀਤ ਸਿੰਘ ਚੰਨੀ ਨੇ ਮਾਨਸਾ ਦੇ ਹਰੇਕ ਹਲਕੇ ਲਈ 15 ਕਰੋੜ ਰੁਪਏ ਦੀ ਰਾਸ਼ੀ ਮਨਜ਼ੂਰ ਕੀਤੀ। ਮੁੱਖ ਮੰਤਰੀ ਚੰਨੀ ਨੇ ਭਿੱਖੀ ਕਸਬੇ ਨੂੰ ਸਬ-ਡਿਵੀਜ਼ਨ ਦਾ ਦਰਜਾ ਦੇਣ ਅਤੇ ਸਿਵਲ ਹਸਪਤਾਲ ਮਾਨਸਾ ਨੂੰ ਅਪਗ੍ਰੇਡ ਕਰਨ ਅਤੇ ਸਥਾਨਕ ਸਰਕਾਰੀ ਕਾਲਜ ਵਿੱਚ ਪੋਸਟ ਗ੍ਰੈਜੂਏਟ ਕੋਰਸ ਸ਼ੁਰੂ ਕਰਨ ਦਾ ਵੀ ਐਲਾਨ ਕੀਤਾ।
