ਪੀ.ਐਚ.ਡੀ. ਚੈਂਬਰ ਆਫ ਕਾਮਰਸ ਐਂਡ ਇੰਡਸਟਰੀ (ਪੀ.ਐਚ.ਡੀ.ਸੀ.ਸੀ.ਆਈ.) ਦੀ ਬੇਨਤੀ ਨੂੰ ਸਵਿਕਾਰ ਕਰਦਿਆਂ ਮੁੱਖ ਮੰਤਰੀ ਚਰਨਜੀਤ ਸਿੰਘ ਚੰਨੀ ਨੇ 2-6 ਦਸੰਬਰ ਨੂੰ ਅੰਮ੍ਰਿਤਸਰ ਵਿਖੇ ਪਾਈਟੈਕਸ (ਪੰਜਾਬ ਇੰਟਰਨੈਸ਼ਨਲ ਟਰੇਡ ਐਕਸਪੋ) ਕਰਵਾਉਣ ਲਈ ਪ੍ਰਵਾਨਗੀ ਦੇ ਦਿੱਤੀ ਹੈ। ਮੁੱਖ ਮੰਤਰੀ ਨੇ ਇਸ ਅੰਤਰਰਾਸ਼ਟਰੀ ਪ੍ਰਦਰਸ਼ਨੀ ਦਾ ਉਦਘਾਟਨ ਕਰਨ ਲਈ ਦਿੱਤੇ ਗਏ ਸੱਦੇ ਨੂੰ ਕਬੂਲ ਕਰ ਲਿਆ ਅਤੇ ਇਹ ਪ੍ਰਦਰਸ਼ਨੀ ਸੂਬਾ ਭਰ ਵਿਚ ਸੈਰ-ਸਪਾਟੇ ਨੂੰ ਪ੍ਰਫੁੱਲਤ ਕਰਨ ਉਤੇ ਅਧਾਰਿਤ ਹੋਵੇਗੀ।
