ਸਿੱਖਿਆ ਵਿਭਾਗ ਨਾਲ ਸੰਬੰਧਤ ਵੱਖ-ਵੱਖ ਕਾਡਰ ਦੇ ਮੁਲਾਜ਼ਮਾਂ, ਚੱਲ ਰਹੀਆਂ ਭਰਤੀ ਨਾਲ ਸਬੰਧਤ ਉਮੀਦਵਾਰਾਂ ਅਤੇ ਬੇਰੁਜ਼ਗਾਰਾਂ ਨਾਲ ਸਬੰਧਤ 40 ਦੇ ਕਰੀਬ ਯੂਨੀਅਨਾਂ ਨਾਲ ਚੱਲੀਆਂ ਮੀਟਿੰਗ ਦੌਰਾਨ, ਸਿੱਖਿਆ ਮੰਤਰੀ ਪਰਗਟ ਸਿੰਘ ਨੇ ਸਕੂਲ ਸਿੱਖਿਆ ਵਿਭਾਗ ਦੇ ਕਰਮਚਾਰੀਆਂ ਅਤੇ ਭਰਤੀ ਪ੍ਰਕਿਰਿਆ ਵਾਲੇ ਉਮੀਦਵਾਰਾਂ ਦੀਆਂ ਸ਼ਿਕਾਇਤਾਂ ਤੇ ਮੰਗਾਂ ਦੇ ਫ਼ੌਰੀ ਹੱਲ ਲਈ ਅਧਿਕਾਰੀਆਂ ਨੂੰ ਨਿਰਦੇਸ਼ ਦਿੱਤੇ ਕਿ ਇਨ੍ਹਾਂ ਦੀ ਸਮੀਖਿਆ ਕਰਕੇ ਜੋ ਸੰਭਵ ਤੇ ਬਿਹਤਰ ਹੱਲ ਹੋਵੇ, ਉਹ ਤੁਰੰਤ ਕੀਤਾ ਜਾਵੇ।
