ਖੇਡਾਂ ਤੇ ਯੁਵਕ ਸੇਵਾਵਾਂ ਬਾਰੇ ਮੰਤਰੀ ਪਰਗਟ ਸਿੰਘ ਨੇ ਖੇਡ ਅਧਿਕਾਰੀਆਂ ਤੇ ਕੋਚਾਂ ਨੂੰ ਕਿਹਾ ਹੈ ਕਿ ਕਾਗਜ਼ੀ ਕਾਰਵਾਈਆਂ ਛੱਡ ਕੇ ਖੇਡਾਂ ਨਾਲ ਸਬੰਧਤ ਗਤੀਵਿਧੀਆਂ ਪ੍ਰੈਕਟੀਕਲ ਤੌਰ ਉਤੇ ਗਰਾਊਂਡ ਵਿੱਚ ਨਜ਼ਰ ਆਉਣੀਆਂ ਚਾਹੀਦੀਆਂ ਹਨ ਅਤੇ ਖਿਡਾਰੀਆਂ ਲਈ ਜਾਰੀ ਖੇਡਾਂ ਦਾ ਸਮਾਨ ਤੇ ਕਿੱਟਾਂ ਦੀ ਵੰਡ ਤੁਰੰਤ ਕੀਤੀ ਜਾਵੇ।