ਮੁੱਖ ਮੰਤਰੀ ਸ. ਚਰਨਜੀਤ ਸਿੰਘ ਚੰਨੀ ਨੇ ਅੰਤਰਰਾਜੀ ਬਾਸਮਤੀ ਮੂਵਮੈਂਟ ਪੋਰਟਲ emandikaran-pb.in ਨੂੰ ਡਿਜੀਟਲ ਤੌਰ ‘ਤੇ ਜਾਰੀ ਕੀਤਾ ਤਾਂ ਜੋ ਦੂਜੇ ਸੂਬਿਆਂ ਤੋਂ ਝੋਨੇ-ਪਰਮਲ ਦੀ ਆਮਦ ਨੂੰ ਰੋਕਿਆ ਜਾ ਸਕੇ। ਸੂਬੇ ਭਰ ਦੇ ਸ਼ੈਲਰ ਅਤੇ ਆੜ੍ਹਤੀਆ ਐਸੋਸੀਏਸ਼ਨਾਂ ਦੇ ਨੁਮਾਇੰਦਿਆਂ ਨਾਲ ਮੀਟਿੰਗ ਦੀ ਪ੍ਰਧਾਨਗੀ ਕਰਦਿਆਂ ਉਨ੍ਹਾਂ ਦੀਆਂ ਸ਼ਿਕਾਇਤਾਂ ਸੁਣੀਆਂ ਅਤੇ ਉਨ੍ਹਾਂ ਨੂੰ ਪੰਜਾਬ ਸਰਕਾਰ ਦੇ ਪੂਰਨ ਸਹਿਯੋਗ ਦਾ ਭਰੋਸਾ ਦਿੱਤਾ।