ਪੰਜਾਬ ਦੇ ਮੁੱਖ ਚੋਣ ਅਧਿਕਾਰੀ ਡਾ. ਐਸ.ਕਰੁਣਾ ਰਾਜੂ ਨੇ ਦੱਸਿਆ ਕਿ ਯੋਗਤਾ ਮਿਤੀ 01.01.2022 ਦੇ ਆਧਾਰ ‘ਤੇ ਵੋਟਰ ਸੂਚੀ ਵਿੱਚ ਰਜਿਸਟ੍ਰੇਸ਼ਨ ਕਰਵਾਉਣ, ਨਾਮ ਕਟਵਾਉਣ ਅਤੇ ਵੇਰਵਿਆਂ ਦੀ ਸੋਧ ਲਈ ਵਿਸ਼ੇਸ਼ ਮੁਹਿੰਮ ਸ਼ੁਰੂ ਕੀਤੀ ਗਈ ਹੈ। ਇਸ ਤੋਂ ਇਲਾਵਾ ਪੋਸਟਲ ਬੈਲਟ ਸੁਵਿਧਾ 80 ਸਾਲ ਤੋਂ ਵੱਧ ਉਮਰ ਦੇ ਨਾਗਰਿਕਾਂ, ਅਪਾਹਜ ਵਿਅਕਤੀਆਂ ਅਤੇ ਕੋਵਿਡ ਮਰੀਜ਼ਾਂ ਲਈ ਸ਼ੁਰੂ ਕੀਤੀ ਗਈ ਹੈ।