ਸੂਬੇ ਵਿੱਚ ਵਪਾਰੀਆਂ ਦੀਆਂ ਮੁਸ਼ਕਲਾਂ ਉਨ੍ਹਾਂ ਦੀ ਆਪਣੀ ਜਗ੍ਹਾਂ ਉਤੇ ਹੀ ਸੁਣਨ ਅਤੇ ਇਸ ਦੇ ਮੌਕੇ ਉਤੇ ਹੱਲ ਲਈ ਪੰਜਾਬ ਟਰੇਡਰਜ਼ ਬੋਰਡ ਵੱਲੋਂ ਡਿਵੀਜ਼ਨ ਅਨੁਸਾਰ ਮੀਟਿੰਗਾਂ ਕੀਤੀਆਂ ਜਾਣਗੀਆਂ। ਇਹ ਫੈਸਲਾ ਚੇਅਰਮੈਨ ਪੁਨੀਤ ਸੈਣੀ ਪਿੰਟਾ ਵੱਲੋਂ ਬੋਰਡ ਦੀ ਸੱਦੀ ਮੀਟਿੰਗ ਵਿੱਚ ਕੀਤਾ ਗਿਆ। ਯਕਮੁਸ਼ਤ ਨਿਪਟਾਰਾ (ਓ.ਟੀ.ਐਸ.) ਸਕੀਮ ਦਾ 29500 ਵਪਾਰੀਆਂ ਨੇ ਲਾਭ ਲਿਆ। ਸਮੂਹ ਵਪਾਰੀਆਂ ਵੱਲੋਂ ਮੁੱਖ ਮੰਤਰੀ ਦਾ ਉਚੇਚਾ ਧੰਨਵਾਦ ਕੀਤਾ ਗਿਆ ਹੈ।