ਮੁੱਖ ਸਕੱਤਰ ਸ੍ਰੀਮਤੀ ਵਿਨੀ ਮਹਾਜਨ ਨੇ ਦੱਸਿਆ ਕਿ ਸੂਬੇ ਵਿੱਚ ਇੱਕ ਲੱਖ ਨੌਜਵਾਨਾਂ ਨੂੰ ਸਰਕਾਰੀ ਨੌਕਰੀਆਂ ਦੇਣ ਦੇ ਟੀਚੇ ਵੱਲ ਕਦਮ ਵਧਾਉਂਦਿਆਂ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਵੱਲੋਂ ਵੱਖ ਵੱਖ ਵਿਭਾਗਾਂ ਵਿੱਚ ਖਾਲੀ ਪਈਆਂ ਅਸਾਮੀਆਂ ਨੂੰ ਭਰਨ ਅਤੇ ਯੋਗ ਉਮੀਦਵਾਰਾਂ ਨੂੰ ਰੋਜ਼ਗਾਰ ਦੇਣ ਲਈ ਜਲਦ ਹੀ ਇੱਕ ਹੋਰ ਵਿਸ਼ਾਲ ਭਰਤੀ ਮੁਹਿੰਮ ਵਿੱਢੀ ਜਾਵੇਗੀ।