‘ਅੰਤਰਾਸ਼ਟਰੀ ਮੇਰਾ ਰੁੱਖ ਦਿਵਸ’ ਸਬੰਧੀ ਵਿਸ਼ੇਸ਼ ਬੈਨਰ ਜਾਰੀ ਕਰਦਿਆਂ, ਜੰਗਲਾਤ ਮੰਤਰੀ ਸ. ਸਾਧੂ ਸਿੰਘ ਧਰਮਸੋਤ ਨੇ ਨਰੋਏ ਵਾਤਾਵਰਣ ਦੀ ਸਿਰਜਣਾ ਲਈ ਵੱਧ ਤੋਂ ਵੱਧ ਰੁੱਖ ਲਾਉਣ ‘ਤੇ ਜ਼ੋਰ ਦਿੱਤਾ ਅਤੇ ਦੱਸਿਆ ਕਿ ਸੂਬਾ ਸਰਕਾਰ ਨੇ ਪਿਛਲੇ ਚਾਰ ਸਾਲਾਂ ਦੇ ਸਮੇਂ ਦੌਰਾਨ ‘ਘਰ-ਘਰ ਹਰਿਆਲੀ` ਸਕੀਮ ਤਹਿਤ 1 ਕਰੋੜ 23 ਲੱਖ ਤੋਂ ਵੱਧ ਰੁੱਖ ਸੂਬੇ ਭਰ ‘ਚ ਲਗਾਏ ਹਨ।