ਸਕੂਲ ਸਿੱਖਿਆ ਮੰਤਰੀ ਸ੍ਰੀ ਵਿਜੇ ਇੰਦਰ ਸਿੰਗਲਾ ਨੇ ਦੱਸਿਆ ਕਿ ਸਕੂਲ ਸਿੱਖਿਆ ਵਿਭਾਗ ਨੇ ਸਿਖਲਾਈ ਅਤੇ ਮਾਰਗਦਰਸ਼ਨ ਦੇ ਮਕਸਦ ਨਾਲ ਸੂਬੇ ਦੇ ਪ੍ਰਮੁੱਖ ਅਦਾਰਿਆਂ ਨਾਲ ਆਪਣਾ ਤਾਲਮੇਲ ਮਜਬੂਤ ਕਰਨ ਦਾ ਫੈਸਲਾ ਕੀਤਾ ਹੈ। ਜਿਸ ਨਾਲ ਵਿਦਿਅਕ, ਖੇਡਾਂ ਅਤੇ ਸਕਾਲਰਸ਼ਿਪ ਦੇ ਖੇਤਰ ਵਿਚ ਵੀ ਵਿਦਿਆਰਥੀਆਂ ਨੂੰ ਲਾਭ ਮਿਲੇਗਾ। ਕੈਬਨਿਟ ਮੰਤਰੀ ਸ੍ਰੀ ਸਿੰਗਲਾ ਨੇ ਇੰਡੀਅਨ ਸਕੂਲ ਆਫ ਬਿਜਨਸ (ਆਈਐਸਬੀ), ਮੁਹਾਲੀ ਵੱਲੋਂ ਸਰਕਾਰੀ ਸਕੂਲ ਅਧਿਆਪਕਾਂ ਦੀ ਆਧੁਨਿਕ ਸਿਖਲਾਈ ਸਬੰਧੀ ਵਰਚੁਅਲ ਲਾਂਚ ਪ੍ਰੋਗਰਾਮ ਵਿਚ ਸ਼ਮੂਲੀਅਤ ਕੀਤੀ। ਸ੍ਰੀ ਸਿੰਗਲਾ ਨੇ ਵਰਚੂਅਲ ਪ੍ਰੋਗਰਾਮ ਦੌਰਾਨ ਨਵੇਂ ਭਰਤੀ ਕੀਤੇ 2,527 ਅਧਿਆਪਕਾਂ ਨੂੰ ਨਿਯੁਕਤੀ ਪੱਤਰ ਵੰਡਣ ਦੀ ਸ਼ੁਰੂਆਤ ਕੀਤੀ।