ਮੁੱਖ ਮੰਤਰੀ ਚਰਨਜੀਤ ਸਿੰਘ ਨੇ ਪੰਜਾਬੀ ਭਾਸ਼ਾ ਅਤੇ ਸੱਭਿਆਚਾਰ ਨੂੰ ਪ੍ਰਫੁੱਲਤ ਕਰਨ ਲਈ ਪੰਜਾਬੀ ਫਿਲਮ ਵਿਕਾਸ ਕੌਂਸਲ, ਪੰਜਾਬ ਦੇ ਗਠਨ ਦਾ ਐਲਾਨ ਕੀਤਾ ਹੈ, ਇਸ ਕਦਮ ਦਾ ਉਦੇਸ਼ ਪੰਜਾਬੀ ਕਲਾ, ਭਾਸ਼ਾ ਅਤੇ ਸੱਭਿਆਚਾਰ ਨੂੰ ਪ੍ਰਫੁੱਲਿਤ ਕਰਨਾ ਹੈ। ਮੁੱਖ ਮੰਤਰੀ ਨੇ ਪੰਜਾਬੀ ਗਾਇਕਾਂ, ਅਦਾਕਾਰਾਂ ਅਤੇ ਸੰਗੀਤਕਾਰਾਂ ਨੂੰ ਸ਼ਾਨ-ਏ-ਪੰਜਾਬ ਲਾਈਫਟਾਈਮ ਐਵਾਰਡਾਂ ਨਾਲ ਸਨਮਾਨਿਤ ਕੀਤਾ।
ਸ਼ਾਨ-ਏ-ਪੰਜਾਬ ਸਮਾਗਮ ਦੌਰਾਨ ਮੁੱਖ ਮੰਤਰੀ ਨੇ ਪੰਜਾਬੀ ਲੋਕ ਗਾਇਕ ਮਰਹੂਮ ਗੁਰਮੀਤ ਬਾਵਾ ਅਤੇ ਸਰਦੂਲ ਸਿਕੰਦਰ ਨੂੰ ਸ਼ਾਨ-ਏ-ਪੰਜਾਬ ਸ਼ਰਧਾਂਜਲੀ ਪੁਰਸਕਾਰ ਅਤੇ ਉੱਘੇ ਪੰਜਾਬੀ ਸੰਗੀਤਕਾਰ ਚਰਨਜੀਤ ਆਹੂਜਾ ਅਤੇ ਪੰਜਾਬੀ ਅਭਿਨੇਤਾ ਗੱਗੂ ਗਿੱਲ ਨੂੰ ਸ਼ਾਨ-ਏ-ਪੰਜਾਬ ਲਾਈਫਟਾਈਮ ਅਚੀਵਮੈਂਟ ਐਵਾਰਡ ਨਾਲ ਸਨਮਾਨਿਤ ਕੀਤਾ।
