ਮੁੱਖ ਮੰਤਰੀ ਚਰਨਜੀਤ ਸਿੰਘ ਚੰਨੀ ਨੇ ਸ੍ਰੀ ਗੁਰੂ ਨਾਨਕ ਦੇਵ ਜੀ ਦੇ ਪ੍ਰਕਾਸ਼ ਪੁਰਬ ਤੋਂ ਪਹਿਲਾਂ ਲਾਂਘੇ ਨੂੰ ਮੁੜ ਖੋਲ੍ਹਣ ਦੇ ਭਾਰਤ ਸਰਕਾਰ ਦੇ ਫੈਸਲੇ ਦਾ ਸਵਾਗਤ ਕਰਦਿਆਂ ਦੱਸਿਆ ਕਿ ਪੰਜਾਬ ਕੈਬਨਿਟ ਪਹਿਲੇ ਵਫ਼ਦ ਦੇ ਤੌਰ ‘ਤੇ 18 ਨਵੰਬਰ ਨੂੰ ਸ੍ਰੀ ਕਰਤਾਰਪੁਰ ਸਾਹਿਬ ਵਿਖੇ ਨਤਮਸਤਕ ਹੋਵੇਗੀ।
ਇਸ ਤੋਂ ਪਹਿਲਾਂ ਮੁੱਖ ਮੰਤਰੀ ਨੇ ਪੰਜਾਬ ਦੇ ਸਾਬਕਾ ਮੰਤਰੀ ਅਤੇ ਉੱਘੇ ਕਾਂਗਰਸੀ ਆਗੂ ਸਰਦਾਰ ਸੰਤੋਖ ਸਿੰਘ ਰੰਧਾਵਾ ਨੂੰ ਸ਼ਰਧਾਂਜਲੀ ਭੇਟ ਕੀਤੀ।
