ਪੇਂਡੂ ਤੇ ਸ਼ਹਿਰੀ ਖੇਤਰਾਂ ਵਿੱਚ ਅਵਾਰਾ ਕੁੱਤਿਆਂ ਦੀ ਸਮੱਸਿਆ ’ਤੇ ਕਾਬੂ ਪਾਉਣ ਅਤੇ ਜਾਨਵਰਾਂ ਖ਼ਿਲਾਫ਼ ਬੇਰਹਿਮ ਰਵੱਈਏ ਨੂੰ ਰੋਕਣ ਲਈ ਕੀਤੇ ਜਾ ਰਹੇ ਉਪਰਾਲਿਆਂ ਦੀ ਪ੍ਰਗਤੀ ਦੀ ਸਮੀਖਿਆ ਕਰਦਿਆਂ ਮੁੱਖ ਸਕੱਤਰ ਸ੍ਰੀਮਤੀ ਵਿਨੀ ਮਹਾਜਨ ਨੇ ਦੱਸਿਆ ਕਿ ਪੰਜਾਬ ਸਰਕਾਰ ਨੇ ਅਵਾਰਾ ਕੁੱਤਿਆਂ ਦੀ ਸੰਖਿਆ ਨੂੰ ਕੰਟਰੋਲ ਕਰਨ ਅਤੇ ਇਨ੍ਹਾਂ ਕਾਰਨ ਹੋਣ ਵਾਲੇ ਹਾਦਸਿਆਂ ਨੂੰ ਰੋਕਣ ਲਈ ਨਸਬੰਦੀ ਮੁਹਿੰਮ ਨੂੰ ਹੋਰ ਤੇਜ਼ ਕਰਨ ਦਾ ਫੈਸਲਾ ਕੀਤਾ ਹੈ।