ਵੱਖ ਵੱਖ ਵਿਭਾਗਾਂ ਦੇ ਪ੍ਰਬੰਧਕੀ ਸਕੱਤਰਾਂ ਅਤੇ ਡਿਪਟੀ ਕਮਿਸ਼ਨਰਾਂ ਨਾਲ ਚੱਲ ਰਹੇ ਬੁਨਿਆਦੀ ਢਾਂਚਾ ਵਿਕਾਸ ਪ੍ਰਾਜੈਕਟਾਂ ਦੀ ਪ੍ਰਗਤੀ ਸਬੰਧੀ ਸਮੀਖਿਆ ਮੀਟਿੰਗ ਦੀ ਪ੍ਰਧਾਨਗੀ ਕਰਦਿਆਂ ਮੁੱਖ ਸਕੱਤਰ ਸ੍ਰੀਮਤੀ ਵਿਨੀ ਮਹਾਜਨ ਨੇ ਦੱਸਿਆ ਕਿ ਪੰਜਾਬ ਦੇ ਖੇਤੀਬਾੜੀ ਅਤੇ ਉਦਯੋਗਿਕ ਵਿਕਾਸ ਨੂੰ ਹੁਲਾਰਾ ਦੇਣ ਲਈ 69,000 ਕਰੋੜ ਰੁਪਏ ਦੀ ਲਾਗਤ ਵਾਲੇ ਅਹਿਮ ਬੁਨਿਆਦੀ ਢਾਂਚਾ ਵਿਕਾਸ ਪ੍ਰਾਜੈਕਟ ਕਾਰਜ ਅਧੀਨ ਹਨ।
