ਮੁੱਖ ਮੰਤਰੀ ਚਰਨਜੀਤ ਸਿੰਘ ਚੰਨੀ ਨੇ ਕਿਹਾ ਕਿ ਪੰਜਾਬ ਸਰਕਾਰ ਸੂਬੇ ਦੇ ਸੰਪੂਰਨ, ਨਿਰੰਤਰ ਅਤੇ ਵਿਆਪਕ ਵਿਕਾਸ ਲਈ ਪੂਰੀ ਤਰਾਂ ਵਚਨਬੱਧ ਹੈ।ਮੁੱਖ ਮੰਤਰੀ ਨੇ ਪਠਾਨਕੋਟ ਦੇ ਸਵਾਮੀ ਜਗਤ ਗਿਰੀ ਆਸ਼ਰਮ ਵਿਖੇ ਮੱਥਾ ਟੇਕਿਆ ਅਤੇ ਆਸ਼ਰਮ ਨੂੰ ਜਾਂਦੀ ਸੜਕ ਨੂੰ ਚੌੜਾ ਕਰਨ ਵਾਲੇ ਪ੍ਰਾਜੈਕਟ ਲਈ 51 ਲੱਖ ਰੁਪਏ ਦੀ ਗ੍ਰਾਂਟ ਦੇਣ ਦਾ ਐਲਾਨ ਕੀਤਾ।
