ਮੰਤਰੀ ਮੰਡਲ ਦੀ ਮੀਟਿੰਗ ਤੋਂ ਤੁਰੰਤ ਬਾਅਦ ਪੱਤਰਕਾਰਾਂ ਨਾਲ ਗੱਲਬਾਤ ਕਰਦੇ ਹੋਏ ਮੁੱਖ ਮੰਤਰੀ ਚਰਨਜੀਤ ਸਿੰਘ ਚੰਨੀ ਨੇ ਸਪੱਸ਼ਟ ਸ਼ਬਦਾਂ ਵਿਚ ਕਿਹਾ ਕਿ ਬੀ.ਐਸ.ਐਫ. ਦਾ ਅਧਿਕਾਰ ਖੇਤਰ ਵਧਾ ਕੇ 50 ਕਿਲੋਮੀਟਰ ਕਰਨ ਦੀ ਇਜਾਜ਼ਤ ਦੇਣ ਬਾਰੇ ਕੇਂਦਰ ਦੇ ਫੈਸਲੇ ਨੂੰ ਉਨ੍ਹਾਂ ਦੀ ਸਰਕਾਰ ਪ੍ਰਵਾਨ ਨਹੀਂ ਕਰੇਗੀ। ਸਹਿਮਤੀ ਬਣਾਉਣ ਲਈ ਵਿਚਾਰ-ਚਰਚਾ ਕਰਨ ਵਾਸਤੇ ਵਜ਼ਾਰਤ ਦੀ ਵਿਸ਼ੇਸ਼ ਮੀਟਿੰਗ ਬੁਲਾਈ ਜਾਵੇਗੀ।
