ਸੂਬੇ ਦੀ ਆਰਥਿਕਤਾ ਨੂੰ ਹੁਲਾਰਾ ਦੇਣ ਅਤੇ ਰੋਜ਼ਗਾਰ ਉਤਪਤੀ ਨੂੰ ਵਧਾਉਣ ਦੇ ਮੱਦੇਨਜ਼ਰ ਮੁੱਖ ਮੰਤਰੀ ਚਰਨਜੀਤ ਸਿੰਘ ਚੰਨੀ ਦੀ ਅਗਵਾਈ ਵਿੱਚ ਪੰਜਾਬ ਕੈਬਨਿਟ ਨੇ ਨਵੇਂ ਮੈਗਾ ਅਤੇ ਅਲਟਰਾ ਮੈਗਾ ਪ੍ਰੋਜੈਕਟਾਂ ਲਈ ਪ੍ਰੋਤਸਾਹਨ ਦੇ ਵਿਸ਼ੇਸ਼ ਪੈਕੇਜ ਨੂੰ ਪ੍ਰਵਾਨਗੀ ਦੇ ਦਿੱਤੀ ਹੈ ਤਾਂ ਜੋ ਸੂਬੇ ਭਰ ’ਚ ਇਨਾਂ ਪ੍ਰੋਜੈਕਟਾਂ ਲਈ ਵੱਡੇ ਪੱਧਰ ‘ਤੇ ਨਿਵੇਸ਼ ਆਕਰਸ਼ਿਤ ਕੀਤਾ ਜਾ ਸਕੇ। ਕੈਬਨਿਟ ਨੇ ਗਊਸ਼ਾਲਾਵਾਂ ਦੇ ਬਿਜਲੀ ਬਿੱਲਾਂ ਦੇ ਸਾਰੇ ਬਕਾਏ ਮੁਆਫ ਕਰਨ ਨੂੰ ਵੀ ਪ੍ਰਵਾਨਗੀ ਦਿੱਤੀ।