ਕਨਫੈਡਰੇਸ਼ਨ ਆਫ਼ ਇੰਡੀਅਨ ਇੰਡਸਟਰੀ (ਸੀ.ਆਈ.ਆਈ.), ਚੰਡੀਗੜ੍ਹ ਵਿਖੇ ਇੱਕ ਇੰਟਰਐਕਟਿਵ ਸੈਸ਼ਨ ਨੂੰ ਸੰਬੋਧਨ ਕਰਦਿਆਂ ਉਦਯੋਗ ਅਤੇ ਵਣਜ ਮੰਤਰੀ ਗੁਰਕੀਰਤ ਸਿੰਘ ਨੇ ਕਿਹਾ, “ਪੰਜਾਬ ਨਾ ਸਿਰਫ਼ ਇੱਕ ਸ਼ਾਨਦਾਰ ਭਵਿੱਖ ਵੱਲ ਵਧ ਰਿਹਾ ਹੈ, ਸਗੋਂ ਰਾਜ ਸਰਕਾਰ ਇਹ ਯਕੀਨੀ ਬਣਾਉਣ ਲਈ ਹਰ ਸੰਭਵ ਕਦਮ ਚੁੱਕੇਗੀ ਕਿ ਪੰਜਾਬ ਸੂਬਾ ਦੇਸ਼ ਨੂੰ ਸਮਰੱਥਾ ਦੇਣ ਵਾਲਾ ਉਦਯੋਗਿਕ ਹੱਬ ਬਣੇ।
