ਖੇਡਾਂ ਤੇ ਯੁਵਕ ਭਲਾਈ ਵਿਭਾਗ ਦੇ ਮੰਤਰੀ ਸ. ਪਰਗਟ ਸਿੰਘ, ਕੌਮਾਂਤਰੀ ਮੁੱਕੇਬਾਜ ਕੌਰ ਸਿੰਘ ਦੀ ਮਿਜ਼ਾਜ-ਪੁਰਸੀ ਲਈ ਬਡੂੰਗਰ ਸਥਿਤ ਇੱਕ ਨਿਜੀ ਹਸਪਤਾਲ ‘ਚ ਪੁੱਜੇ। ਸ. ਪਰਗਟ ਸਿੰਘ ਨੇ ਕਿਹਾ ਕਿ ਮੁੱਖ ਮੰਤਰੀ ਸ. ਚਰਨਜੀਤ ਸਿੰਘ ਚੰਨੀ ਦੀ ਅਗਵਾਈ ਪੰਜਾਬ ਸਰਕਾਰ ਸ. ਕੌਰ ਸਿੰਘ ਵਰਗੇ ਮਾਣਮੱਤੇ ਖਿਡਾਰੀਆਂ ਦੀ ਹਰ ਸੰਭਵ ਸਹਾਇਤਾ ਕਰਨ ਲਈ ਵਚਨਬੱਧ ਹੈ।
