ਸਮਾਜਿਕ ਸੁਰੱਖਿਆ, ਇਸਤਰੀ ਅਤੇ ਬਾਲ ਵਿਕਾਸ ਮੰਤਰੀ ਸ੍ਰੀਮਤੀ ਅਰੁਨਾ ਚੌਧਰੀ ਨੇ ਦੱਸਿਆ ਕਿ ਅਨੀਮੀਆ ਜਿਹੀ ਗੰਭੀਰ ਸਮੱਸਿਆ ਨਾਲ ਨਜਿੱਠਣ ਲਈ ਵਿਭਾਗ ਵੱਲੋਂ ‘ਅਨੀਮੀਆ ਮੁਕਤ ਪੰਜਾਬ’ ਮੁਹਿੰਮ ਦੀ ਸ਼ੁਰੂਆਤ ਤੋਂ ਹੁਣ ਤੱਕ ਸੂਬੇ ਦੀਆਂ ਲਗਭਗ 2.6 ਲੱਖ ਔਰਤਾਂ ਅਤੇ 20,000 ਲੜਕੀਆਂ ਨੂੰ ਜਾਗਰੂਕ ਕੀਤਾ ਗਿਆ ਹੈ। ਇਸ ਤੋਂ ਇਲਾਵਾ ਤਿੰਨ ਲੱਖ ਤੋਂ ਵੱਧ ਬੱਚਿਆਂ ਅਤੇ ਗਰਭਵਤੀ ਔਰਤਾਂ ਨੂੰ ਲਗਾਤਾਰ ਪੌਸ਼ਟਿਕ ਖ਼ੁਰਾਕ ਮੁਹੱਈਆ ਕਰਵਾਈ ਜਾ ਰਹੀ ਹੈ।
