ਏਸ਼ੀਆ ਦੇ ਸਭ ਤੋਂ ਵੱਡੇ ਸਹਿਕਾਰੀ ਅਦਾਰੇ ਮਾਰਕਫੈਡ ਵੱਲੋਂ ਆਪਣਾ ਦਾਇਰਾ ਹੋਰ ਵਧਾਉਣ ਅਤੇ ਕੰਮਕਾਜ ਨੂੰ ਹੋਰ ਸੁਚਾਰੂ ਤਰੀਕੇ ਨਾਲ ਚਲਾਉਣ ਲਈ ਵੱਖ-ਵੱਖ ਅਸਾਮੀਆਂ ਉਤੇ 227 ਕਰਮਚਾਰੀਆਂ ਦੀ ਨਿਯੁਕਤੀ ਕੀਤੀ ਗਈ। ਮਾਰਕਫੈਡ ਦੇ ਚੇਅਰਮੈਨ ਕੁਸ਼ਲਦੀਪ ਸਿੰਘ ਢਿੱਲੋਂ ਵੱਲੋਂ ਨਵ-ਨਿਯੁਕਤ ਕਰਮਚਾਰੀਆਂ ਨੂੰ ਨਿਯੁਕਤੀ ਪੱਤਰ ਸੌਂਪੇ।
