ਸ੍ਰੀ ਰਜਨੀਸ਼ ਭਗਤ ਨੇ ਨਵੀਂ ਤੇ ਨਵਿਆਉਣਯੋਗ ਊਰਜਾ ਸਰੋਤ ਮੰਤਰੀ ਡਾ: ਰਾਜ ਕੁਮਾਰ ਵੇਰਕਾ ਅਤੇ ਸਾਬਕਾ ਕੈਬਨਿਟ ਮੰਤਰੀ ਅਤੇ ਪੰਜਾਬ ਰਾਜ ਤਕਨੀਕੀ ਸਿੱਖਿਆ ਬੋਰਡ ਦੇ ਚੇਅਰਮੈਨ ਸ੍ਰੀ ਮਹਿੰਦਰ ਸਿੰਘ ਕੇ.ਪੀ ਦੀ ਮੌਜੂਦਗੀ ਵਿੱਚ ਪੰਜਾਬ ਜੈਨਕੋ ਲਿਮਟਿਡ (ਪੰਜਾਬ ਊਰਜਾ ਵਿਕਾਸ ਏਜੰਸੀ ਦੀ 100 ਫੀਸਦ ਸਹਾਇਕ ਕੰਪਨੀ) ਦੇ ਵਾਈਸ ਚੇਅਰਮੈਨ ਦਾ ਅਹੁਦਾ ਸੰਭਾਲ ਲਿਆ ਹੈ।
