ਰਾਧਾ ਸੁਆਮੀ ਡੇਰਾ ਸਤਿਸੰਗ, ਬਿਆਸ ਦੇ ਮੁਖੀ ਬਾਬਾ ਗੁਰਿੰਦਰ ਸਿੰਘ ਢਿੱਲੋਂ ਨੇ ਮੁੱਖ ਮੰਤਰੀ ਚਰਨਜੀਤ ਸਿੰਘ ਚੰਨੀ ਨਾਲ ਉਨ੍ਹਾਂ ਦੀ ਰਿਹਾਇਸ਼ ਉਤੇ ਮੁਲਾਕਾਤ ਕੀਤੀ। ਮੁੱਖ ਮੰਤਰੀ ਚੰਨੀ ਨੇ ਬਾਬਾ ਗੁਰਿੰਦਰ ਸਿੰਘ ਦਾ ਆਸ਼ੀਰਵਾਦ ਲਿਆ ਤਾਂ ਕਿ ਉਹ ਆਪਣੀ ਸਮਰੱਥਾ ਅਤੇ ਕਾਬਲੀਅਤ ਦੇ ਅਨੁਸਾਰ ਸੂਬੇ ਅਤੇ ਲੋਕਾਂ ਦੀ ਸੇਵਾ ਕਰ ਸਕਣ।
